Last 24 Hour Punjab Punjabi

ਚੰਨੀ ਨੂੰ ਕੰਪੇਨ ਕਮੇਟੀ ਦਾ ਚੇਅਰਪਰਸਨ ਬਣਾਏ ਜਾਣ ‘ਤੇ ਦਲਿਤ ਭਾਈਚਾਰਾ ਬਾਗੋ-ਬਾਗ,”ਅਕਾਲੀ ਤੇ ‘ਆਪ’ ਨੇ ਦਲਿਤਾਂ ਨਾਲ ਕੀਤਾ ਧੋਖਾ, ਕਾਂਗਰਸ ਹੀ ਦਿੰਦੀ ਹੈ ਮਾਣ-ਸਨਮਾਨ” : ਹਰਜਿੰਦਰ ਇਕੋਲਾਹਾ

ਜੇਐਲ ਨਿਊਜ਼ / JL NEWS 

ਖੰਨਾ (ਪੰਜਾਬ) / 02-07-2026

(ਰਿਪੋਰਟ-ਜੇ ਪੀ ਸਿੰਘ,ਸੁਖਦੇਵ ਸਿੰਘ)

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸ. ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਹਾਈਕਮਾਂਡ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਲੈਕਸ਼ਨ ਕੰਪੇਨ ਕਮੇਟੀ ਦਾ ਚੇਅਰਪਰਸਨ ਨਿਯੁਕਤ ਕੀਤੇ ਜਾਣ ‘ਤੇ ਸਮੁੱਚੇ ਪੰਜਾਬ ਅਤੇ ਖਾਸ ਕਰਕੇ ਦਲਿਤ ਭਾਈਚਾਰੇ ‘ਚ ਖੁਸ਼ੀ ਦੀ ਲਹਿਰ ਫੈਲ ਗਈ ਹੈ।

ਇਸ ਫੈਸਲੇ ਦਾ ਜ਼ੋਰਦਾਰ ਸਵਾਗਤ ਕਰਦਿਆਂ ਬਲਾਕ ਕਾਂਗਰਸ ਕਮੇਟੀ ਖੰਨਾ ਦਿਹਾਤੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਇਕੋਲਾਹਾ ਨੇ ਕਿਹਾ ਕਿ ਇਸ ਨਾਲ ਪੰਜਾਬ ‘ਚ ਦਲਿਤ ਭਾਈਚਾਰੇ ਦਾ ਕੱਦ ਉੱਚਾ ਹੋਇਆ ਹੈ ਅਤੇ ਮਾਣ ਵਧਿਆ ਹੈ। ਉਨ੍ਹਾਂ ਕਿਹਾ ਕਿ ਇਹ ਕਾਂਗਰਸ ਦਾ ਵਿਧਾਨ ਸਭਾ ਚੋਣਾਂ ‘ਚ ਜਿੱਤ ਵੱਲ ਪਹਿਲਾ ਕਦਮ ਹੈ, ਕਿਉਂਕਿ ਪੰਜਾਬ ‘ਚ ਲਗਭਗ 35 ਫੀਸਦ ਦਲਿਤ ਭਾਈਚਾਰਾ ਰਹਿੰਦਾ ਹੈ ਜੋ ਦੇਸ਼ ਦੀਆਂ ਸਾਰੀਆਂ ਸਟੇਟਾਂ ਨਾਲੋਂ ਵੱਧ ਹੈ।

ਸ. ਇਕੋਲਾਹਾ ਨੇ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਨੇ ਆਪਣੇ ਚੋਣ ਮੈਨੀਫੈਸਟੋ ‘ਚ ਦਲਿਤ ਭਾਈਚਾਰੇ ‘ਚੋਂ ਉਪ ਮੁੱਖ ਮੰਤਰੀ ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਸੱਤਾ ‘ਚ ਆਉਣ ਤੋਂ ਬਾਅਦ ਦੋਵਾਂ ਨੇ ਦਲਿਤਾਂ ਨਾਲ ਧੋਖਾ ਕੀਤਾ ਅਤੇ ਕਿਸੇ ਵੀ ਦਲਿਤ ਆਗੂ ਨੂੰ ਉਪ ਮੁੱਖ ਮੰਤਰੀ ਨਹੀਂ ਬਣਾਇਆ, ਜੋ ਬੇਹੱਦ ਅਫਸੋਸ ਵਾਲੀ ਗੱਲ ਹੈ।

 

ਉਨ੍ਹਾਂ ਕਿਹਾ ਕਿ ਇਸ ਦੇ ਉਲਟ ਕਾਂਗਰਸ ਪਾਰਟੀ ਨੇ ਹਮੇਸ਼ਾ ਦਲਿਤ ਵਰਗ ਨੂੰ ਬਣਦਾ ਮਾਣ-ਸਨਮਾਨ ਦਿੱਤਾ ਹੈ। ਸ੍ਰੀ ਰਾਹੁਲ ਗਾਂਧੀ ਵੱਲੋਂ ਪਹਿਲਾਂ ਸ੍ਰੀ ਮਲਿਕਅਰਜੁਨ ਖੜਗੇ ਨੂੰ ਆਲ ਇੰਡੀਆ ਕਾਂਗਰਸ ਦਾ ਪ੍ਰਧਾਨ ਬਣਾ ਕੇ ਅਤੇ ਹੁਣ ਸ. ਚਰਨਜੀਤ ਸਿੰਘ ਚੰਨੀ ਨੂੰ ਕੰਪੇਨ ਕਮੇਟੀ ਦਾ ਚੇਅਰਪਰਸਨ ਨਿਯੁਕਤ ਕਰਕੇ ਦਲਿਤਾਂ ਦਾ ਮਾਣ ਵਧਾਇਆ ਗਿਆ ਹੈ।

 

ਸ. ਇਕੋਲਾਹਾ ਨੇ ਫ਼ਖ਼ਰ ਨਾਲ ਕਿਹਾ ਕਿ ਕਾਂਗਰਸ ਹੀ ਅਸਲ ‘ਚ ਦਲਿਤ ਵਰਗ ਦੇ ਹਿੱਤਾਂ ਦੀ ਰਖਵਾਲੀ ਅਤੇ ਸਤਿਕਾਰ ਕਰਨ ਵਾਲੀ ਪਾਰਟੀ ਹੈ। ਇਹ ਕਾਂਗਰਸ ਹੀ ਸੀ ਜਿਸ ਨੇ ਇੱਕ ਦਲਿਤ ਆਗੂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਕੇ ਇਤਿਹਾਸ ਸਿਰਜਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ 2027 ‘ਚ ਪੰਜਾਬ ‘ਚ ਕਾਂਗਰਸ ਦੀ ਸਰਕਾਰ ਬਣਨੀ ਤੈਅ ਹੈ।

Related posts

ਪਿੰਡ ਇਕੋਲਾਹਾਂ ਵਿੱਚ ਬਿਜਲੀ ਸੰਕਟ ਭੜਕਿਆ: ਨਵਾਂ ਟਰਾਂਸਫਾਰਮਰ 25 ਮਿੰਟ ‘ਚ ਸੜਿਆ, ਗੁੱਸੇ ‘ਚ ਆਏ ਲੋਕਾਂ ਨੇ ਗਰਿੱਡ ਦਾ ਕੀਤਾ ਘਿਰਾਓ

JL News

ਕਸੇਲ, ਸੇਰੋਂ, ਨੂਰਦੀ ਅਤੇ ਪੱਟੀ ਦੀਆਂ ਟੀਮਾਂ ਫੁੱਟਬਾਲ ਦੇ ਸੈਮੀਫਾਈਨਲ ਵਿਚ ਪੁੱਜੀਆਂ- ਮੀਂਹ ਕਾਰਨ ਅੱਜ ਨਾ ਹੋ ਸਕੇ ਫੁੱਟਬਾਲ ਦੇ ਮੈਚ-

JL News

पंजाब बजट में वित्त मंत्री की अहम घोषणाएं, पढ़े अपडेट।

JL News
Download Application