Punjab Punjabi

ਸਾਬਕਾ ਡਿਪਟੀ ਸੀਐੱਮ ਨੂੰ ਗੈਂਗਸਟਰਾਂ ਵੱਲੋ ਮਿਲੀ ਧਮਕੀ ।

ਗੈਂਗਸਟਰਾਂ ਨੇ ਸਾਬਕਾ ਡਿਪਟੀ ਸੀ ਐੱਮ ਓਪੀ ਸੋਨੀ ਤੋਂ 20 ਲੱਖ ਰੁਪਏ ਦੀ ਫਿਰੌਤੀ ਦੀ ਕੀਤੀ ਮੰਗ।

ਜੇਐਲ ਨਿਊਜ਼ / JL NEWS

ਪੰਜਾਬ/ 22–06–2022

ਪੰਜਾਬ ਦੇ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਮਿਲੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਨਿੱਜੀ ਨੰਬਰ ‘ਤੇ ਕਾਲ ਕਰਕੇ ਪੈਸਿਆਂ ਦੀ ਮੰਗ ਕੀਤੀ ਗਈ। ਸਾਬਕਾ ਡਿਪਟੀ ਸੀਐਮ ਸੋਨੀ ਦੀ ਸ਼ਿਕਾਇਤ ’ਤੇ ਥਾਣਾ ਛਾਉਣੀ ਦੀ ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਕੁਝ ਦਿਨ ਪਹਿਲਾਂ ਹੀ ਅਜਨਾਲਾ ਦੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਨੂੰ ਵੀ ਗੈਂਗਸਟਰਾਂ ਵੱਲੋਂ ਧਮਕੀਆਂ ਦਿੱਤੀਆਂ ਗਈਆਂ ਸਨ।ਦੱਸ ਦਈਏ ਕਿ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੁਰੱਖਿਆ ਘਟਾਉਣ ਤੋਂ ਬਾਅਦ ਸਭ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ  ਪਟੀਸ਼ਨ ਦਾਇਰ ਕੀਤੀ ਸੀ। ਪਰ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਾਰਿਆਂ ਦੀ ਸੁਰੱਖਿਆ ਬਹਾਲ ਹੋ ਗਈ। ਇਸ ਧਮਕੀ ਤੋਂ ਬਾਅਦ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਓਮ ਪ੍ਰਕਾਸ਼ ਸੋਨੀ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

 

Related posts

ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਅਗਨੀਪਥ ਯੋਜਨਾ ਦੇ ਖਿਲਾਫ ਜਿਲ੍ਹੇ ਭਰ ਵਿੱਚ ਮੋਦੀ ਸਰਕਾਰ ਦੇ ਫੂਕੇ ਗਏ ਪੁਤਲੇ।

JL News

ਯੂ.ਡੀ.ਆਈ.ਡੀ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ।

JL News

पशु को मार फेकना ठीक? मामला जंडियाला गुरु का।

JL News
Download Application