Punjab Punjabi

ਜ਼ਿਲ੍ਹਾ ਮੋਗਾ ਦੇ ਦਿਵਿਆਂਗਜਨਾਂ ਨੂੰ ਮੁਫ਼ਤ ਬਨਾਉਟੀ ਅੰਗ ਅਤੇ ਸਹਾਇਕ ਸਮੱਗਰੀ ਵੰਡਣ ਦੀ ਸ਼ੁਰੂਆਤ-

– 1015 ਦਿਵਿਯਾਂਗ ਵਿਅਕਤੀਆਂ ਨੂੰ ਮੁਫ਼ਤ ਮਿਲਣਗੇ 1 ਕਰੋੜ 56 ਲੱਖ 54 ਹਜ਼ਾਰ ਰੁਪਏ ਦੀ ਲਾਗਤ ਵਾਲੇ 1592 ਬਨਾਉਟੀ ਅੰਗ ਅਤੇ ਸਹਾਇਤਾ ਸਮੱਗਰੀ
– ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੇ ਲੋਕਾਂ ਦੇ ਸਮਾਜਿਕ ਅਤੇ ਆਰਥਿਕ ਉੱਥਾਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ – ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ
– ਯੋਗ ਲਾਭਪਾਤਰੀਆਂ ਦੀ ਰਜਿਸਟਰੇਸ਼ਨ ਦੁਬਾਰਾ ਸ਼ੁਰੂ ਕੀਤੀ ਜਾਵੇਗੀ – ਡਿਪਟੀ ਕਮਿਸ਼ਨਰ

 

ਜੇਐਲ ਨਿਊਜ਼ / JL NEWS
ਮੋਗਾ(ਪੰਜਾਬ) / 17-09-2022

ਜ਼ਿਲ੍ਹਾ ਪ੍ਰਸ਼ਾਸ਼ਨ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਸਰੀਰਕ ਤੌਰ ਉੱਤੇ ਦਿਵਿਯਾਂਗ ਵਿਅਕਤੀਆਂ ਨੂੰ ਮੁਫ਼ਤ ਬਣਾਵਟੀ ਅੰਗ ਅਤੇ ਹੋਰ ਸਹਾਇਕ ਸਮੱਗਰੀ ਵੰਡਣ ਦਾ ਕੰਮ ਸ਼ੁਰੂ ਹੋ ਗਿਆ ਹੈ। ਇਹ ਉਪਰਾਲਾ ਅਜ਼ਾਦੀ ਕਾ ਅੰਮ੍ਰਿਤ ਮਹਾਂ-ਉਤਸਵ ਤਹਿਤ ਕੀਤਾ ਗਿਆ ਹੈ।
ਸ਼੍ਰੀ ਸਤਿਆ ਸਾਈਂ ਆਯੁਰਵੈਦਿਕ ਕਾਲਜ ਐਂਡ ਹਸਪਤਾਲ ਦੁੱਨੇਕੇ ਵਿਖੇ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੇ ਲੋਕਾਂ ਦੇ ਸਮਾਜਿਕ ਅਤੇ ਆਰਥਿਕ ਉੱਥਾਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਜਿੱਥੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਕੱਢੀਆਂ ਜਾ ਰਹੀਆਂ ਹਨ ਉਥੇ ਹੀ ਦਿਵਿਯਾਂਗ ਲੋਕਾਂ ਦੇ ਜੀਵਨ ਨਿਰਬਾਹ ਨੂੰ ਸੌਖਾ ਕਰਨ ਦਾ ਵੀ ਉਪਰਾਲਾ ਕੀਤਾ ਜਾ ਰਿਹਾ ਹੈ। ਉਹਨਾਂ ਮੁਫ਼ਤ ਬਣਾਵਟੀ ਅੰਗ ਅਤੇ ਹੋਰ ਸਹਾਇਕ ਸਮੱਗਰੀ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੂੰ ਮੁਬਾਰਕਬਾਦ ਦਿੱਤੀ।
ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਇਹ ਕੈਂਪ 4 ਜੁਲਾਈ ਤੋਂ 8 ਜੁਲਾਈ ਤੱਕ ਮੋਗਾ, ਬਾਘਾਪੁਰਾਣਾ, ਨਿਹਾਲ ਸਿੰਘ ਵਾਲਾ, ਧਰਮਕੋਟ ਅਤੇ ਫ਼ਤਹਿਗੜ੍ਹ ਪੰਜਤੂਰ ਵਿਖੇ ਲਗਾਏ ਗਏ ਸਨ। ਇਹਨਾਂ ਕੈਂਪਾਂ ਵਿੱਚ ਅਲਿਮਕੋ ਦੇ ਮਾਹਿਰ ਡਾਕਟਰਾਂ ਵੱਲੋਂ ਯੋਗ ਲਾਭਪਾਤਰੀਆਂ ਦੀ ਅਸੈਸਮੇਂਟ ਕੀਤੀ ਗਈ ਸੀ। ਇਹਨਾਂ ਕੈਂਪਾਂ ਦਾ ਲਾਭ ਲੈਣ ਲਈ ਲਾਭਪਾਤਰੀ ਕੋਲ ਯੂ. ਡੀ. ਆਈ. ਡੀ. ਕਾਰਡ ਹੋਣਾ ਲਾਜ਼ਮੀ ਸੀ। ਉਹਨਾਂ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਵੀ ਅਜਿਹੇ ਕੈਂਪ ਜਾਰੀ ਰਹਿਣਗੇ ਤਾਂ ਜੌ ਰਹਿੰਦੇ ਲੋਕਾਂ ਨੂੰ ਵੀ ਲਾਭ ਦਿੱਤਾ ਜਾ ਸਕੇ। ਉਹਨਾਂ ਦੱਸਿਆ ਕਿ ਜੁਲਾਈ ਮਹੀਨੇ ਕੀਤੀ ਗਈ ਅਸੈਸਮੇਂਟ ਵਿੱਚ 1015 ਯੋਗ ਲਾਭਪਾਤਰੀਆਂ ਦੀ ਪਛਾਣ ਕੀਤੀ ਗਈ ਸੀ। ਇਹਨਾਂ ਸਾਰਿਆਂ ਨੂੰ 1 ਕਰੋੜ 56 ਲੱਖ 54 ਹਜ਼ਾਰ ਰੁਪਏ ਦੀ ਲਾਗਤ ਵਾਲੇ 1592 ਉਪਕਰਨਾਂ ਦੀ ਵੰਡ ਕੀਤੀ ਜਾਣੀ ਹੈ। ਮਿਤੀ 18 ਸਤੰਬਰ ਨੂੰ ਨਿਹਾਲ ਸਿੰਘ ਵਾਲਾ ਅਤੇ 19 ਸਤੰਬਰ ਨੂੰ ਧਰਮਕੋਟ ਵਿਖੇ ਅਜਿਹੇ ਕੈਂਪ ਲੱਗਣਗੇ।
ਇਹਨਾਂ ਕੈਂਪਾਂ ਦੌਰਾਨ ਯੋਗ ਵਿਅਕਤੀਆਂ ਨੂੰ
ਮੋਟਰਰਾਈਜ਼ਡ ਟ੍ਰਾਈਸਾਈਕਲ, ਟ੍ਰਾਈਸਾਈਕਲ ਚਾਈਲਡ, ਟ੍ਰਾਈਸਾਈਕਲ ਅਡਲਟ, ਵ੍ਹੀਲ ਚੇਅਰ ਚਾਈਲਡ, ਵ੍ਹੀਲ ਚੇਅਰ ਅਡਲਟ, ਐਮ ਐਸ ਆਈ ਈ ਡੀ ਕਿੱਟ, ਬੀ ਟੀ ਈ, ਸਮਾਰਟਫੋਨ, ਐਲਬੋਵ ਕਲੱਚ ਲਾਰਜ, ਕਲੱਚ ਸਮਾਲ, ਕਲੱਚ ਲਾਰਜ, ਕਲੱਚ ਮੀਡੀਅਮ, ਵਾਕਿੰਗ ਸਟਿੱਕ, ਰੋਲੇਟਰ ਅਡਲਟ, ਸੀ ਪੀ ਚੇਅਰ, ਬਨਾਉਟੀ ਅੰਗ ਅਤੇ ਕਲਿੱਪਰ ਆਦਿ ਬਿਲਕੁਲ ਮੁਫ਼ਤ ਮਿਲ ਰਹੇ ਹਨ।

Related posts

ਅਸ਼ਲੀਲ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ‘ਤੇ ਮੁਹਾਲੀ ਦੀ ਨਿੱਜੀ ਯੂਨੀਵਰਸਿਟੀ ‘ਚ ਵਿਦਿਆਰਥਣਾਂ ਵਲੋਂ ਜ਼ਬਰਦਸਤ ਹੰਗਾਮਾ-

JL News

ਕਿੰਨਾ ਪਾਈਆਂ ਮਾਨ ਨੂੰ ਸਭ ਤੋਂ ਵੱਧ ਵੋਟਾਂ? ਪੂਰੀ ਜਾਣਕਾਰੀ-

JL News

ਨਸ਼ਿਆਂ ਤੇ ਗੈਂਗਸਟਰਾਂ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਨਿਰੰਤਰ ਮੁਹਿੰਮ ਚਲਾਈ ਜਾਵੇਗੀ ਏ.ਡੀ.ਜੀ.ਪੀ. ਅਰਪਿਤ ਸ਼ੁਕਲਾ

JL News
Download Application