Last 24 Hour Punjab Punjabi

ਇਸਤਰੀ ਵਿੰਗ ਵੱਲੋਂ ਵਾਰਡ ਪੱਧਰ ‘ਤੇ ਮੀਟਿੰਗਾਂ ਜਾਰੀ, ਕੀਤੀਆਂ ਨਵੀਆਂ ਨਿਯੁਕਤੀਆਂ-

ਜੇਐਲ ਨਿਊਜ਼ / JL NEWS 

ਖੰਨਾ (ਪੰਜਾਬ) / 02-07-2026

(ਰਿਪੋਰਟ-ਜੇ ਪੀ ਸਿੰਘ,ਸੁਖਦੇਵ ਸਿੰਘ)

ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਹਲਕਾ ਖੰਨਾ ਪ੍ਰਧਾਨ ਬੀਬੀ ਕੁਲਦੀਪ ਕੌਰ ਗਗਨ ਕਾਲੀਰਾਓ ਦੀ ਅਗਵਾਈ ਹੇਠ ਹਲਕੇ ਦੇ ਵੱਖ-ਵੱਖ ਵਾਰਡਾਂ ਵਿੱਚ ਲੜੀਵਾਰ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਨ੍ਹਾਂ ਮੀਟਿੰਗਾਂ ਵਿੱਚ ਬੀਬੀਆਂ-ਭੈਣਾਂ ਵੱਲੋਂ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਜਾ ਰਹੀ ਹੈ।

ਬੀਬੀ ਕੁਲਦੀਪ ਕੌਰ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਬੂਥ ਪੱਧਰ ‘ਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਇਹ ਉਪਰਾਲੇ ਕੀਤੇ ਜਾ ਰਹੇ ਹਨ।

ਇਸੇ ਲੜੀ ਤਹਿਤ ਵਾਰਡ ਨੰਬਰ 8 ਵਿੱਚ ਜਥੇਬੰਦਕ ਢਾਂਚੇ ਨੂੰ ਮਜ਼ਬੂਤੀ ਦੇਣ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਜਿਸ ਅਨੁਸਾਰ ਸ਼੍ਰੀਮਤੀ ਸਿਮਰਨ ਬੱਲ ਨੂੰ ਵਾਰਡ ਪ੍ਰਧਾਨ, ਬੀਬੀ ਜਸਵੀਰ ਕੌਰ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਬੀਬੀ ਮਨਪ੍ਰੀਤ ਕੌਰ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦਿਆਂ ਬੀਬੀ ਕਾਲੀਰਾਓ ਨੇ ਕਿਹਾ ਕਿ ਇਸਤਰੀ ਵਿੰਗ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਬੀਬੀਆਂ-ਭੈਣਾਂ ਪਾਰਟੀ ਦੀ ਚੜ੍ਹਦੀ ਕਲਾ ਲਈ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਸਮੂਹ ਅਹੁਦੇਦਾਰਾਂ ਨੂੰ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਅਤੇ ਵੱਧ ਤੋਂ ਵੱਧ ਬੀਬੀਆਂ ਨੂੰ ਪਾਰਟੀ ਨਾਲ ਜੋੜਨ ਦਾ ਸੱਦਾ ਦਿੱਤਾ।

ਇਸ ਮੌਕੇ ਹਲਕੇ ਦੇ ਹੋਰ ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿੱਚ ਬੀਬੀਆਂ ਹਾਜ਼ਰ ਸਨ।

Related posts

ਭਾਦਲਾ ‘ਚ ਟੁੱਟੇ ਪੁੱਲ ਤੇ ਸੜਕ ਲਈ ਲੱਗਿਆ ਧਰਨਾ – 4 ਸਾਲਾਂ ਤੋਂ ਅਣਗੌਲੀ, ਪ੍ਰਸ਼ਾਸਨ ਚੁੱਪ

JL News

ਜੂਨ ਮਹੀਨੇ ਦੀ ਗਰਮੀ ਤੋਂ ਸ਼ਹਿਦ ਦੀਆਂ ਮੱਖੀਆਂ ਨੂੰ ਬਚਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ – ਮਾਹਿਰ

JL News

ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ਚੋਣਾਂ: ਕਾਂਗਰਸ ਨੇ 17 ਉਮੀਦਵਾਰਾਂ ਦਾ ਐਲਾਨ ਕੀਤਾ, ਕਾਕਾ ਰਣਦੀਪ ਸਿੰਘ ਦੀ ਅਗਵਾਈ ‘ਚ ਪ੍ਰੈੱਸ ਕਾਨਫਰੰਸ

JL News
Download Application