Last 24 Hour Punjab Punjabi

ਪਰਵਿੰਦਰ ਸਿੰਘ ਝੋਟਾ ਨੂੰ ਪੂਰਨ ਇਨਸਾਫ਼ ਦਿਵਾਉਣ ਲਈ ਖੰਨਾ ਸ਼ਹਿਰ ਪੂਰਨ ਤੌਰ ’ਤੇ ਬੰਦ ਰਿਹਾ — ਐਡਵੋਕੇਟ ਲਵਪ੍ਰੀਤ ਸਿੰਘ ਇਕੋਲਾਹਾ

ਜੇਐਲ ਨਿਊਜ਼ / JL NEWS 

ਖੰਨਾ(ਪੰਜਾਬ) / 15-10-2026

(ਰਿਪੋਰਟ – ਜੇ ਪੀ ਸਿੰਘ, ਸੁਖਦੇਵ ਸਿੰਘ)

ਪਰਵਿੰਦਰ ਸਿੰਘ ਝੋਟਾ ਨੂੰ ਪੂਰਨ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਤਹਿਤ ਅੱਜ ਖੰਨਾ ਸ਼ਹਿਰ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਬੰਦ ਕਰਵਾਇਆ ਗਿਆ। ਇਸ ਬੰਦ ਨੂੰ ਸਫ਼ਲ ਬਣਾਉਣ ਲਈ ਇਨਸਾਫ਼ ਪਸੰਦ ਜਥੇਬੰਦੀਆਂ ਨੇ ਵੀ ਪੂਰਾ ਸਹਿਯੋਗ ਦਿੱਤਾ।

ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਆਗੂ ਐਡਵੋਕੇਟ ਲਵਪ੍ਰੀਤ ਸਿੰਘ ਇਕੋਲਾਹਾ ਦੀ ਅਗਵਾਈ ਹੇਠ ਵਰਕਰਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਜਾ ਕੇ ਦੁਕਾਨਦਾਰਾਂ ਨੂੰ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਨ ਅਤੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ।

ਇਸ ਦੌਰਾਨ ਜਿਹੜੀਆਂ ਦੁਕਾਨਾਂ ਖੁੱਲ੍ਹੀਆਂ ਸਨ, ਉਨ੍ਹਾਂ ਦੇ ਦੁਕਾਨਦਾਰਾਂ ਨੂੰ ਬੰਦ ਵਿੱਚ ਸਹਿਯੋਗ ਦੇਣ ਲਈ ਬੇਨਤੀ ਕੀਤੀ ਗਈ। ਦੁਕਾਨਦਾਰਾਂ ਵੱਲੋਂ ਵੀ ਇਸ ਅਪੀਲ ਨੂੰ ਭਰਵਾਂ ਹੁੰਗਾਰਾ ਦਿੰਦਿਆਂ ਪੂਰਨ ਸਮਰਥਨ ਦਿੱਤਾ ਗਿਆ। ਇਸ ਤਰ੍ਹਾਂ ਖੰਨਾ ਸ਼ਹਿਰ ਦੇ ਵਪਾਰੀਆਂ ਅਤੇ ਇਨਸਾਫ਼ ਪਸੰਦ ਲੋਕਾਂ ਨੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਪ੍ਰਤੀ ਆਪਣੀ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।

ਇਸ ਮੌਕੇ ਐਡਵੋਕੇਟ ਲਵਪ੍ਰੀਤ ਸਿੰਘ ਇਕੋਲਾਹਾ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੂੰ ਪੂਰਨ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਇਸ ਮੰਗ ਨੂੰ ਲੈ ਕੇ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੇਣ ਵਾਲੀਆਂ ਸਮੂਹ ਇਨਸਾਫ਼ ਪਸੰਦ ਜਥੇਬੰਦੀਆਂ, ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਹਮੇਸ਼ਾ ਇਨਸਾਫ਼ ਦੀ ਆਵਾਜ਼ ਬੁਲੰਦ ਕਰਨ ਅਤੇ ਲੋਕਾਂ ਦੇ ਹੱਕਾਂ ਲਈ ਖੜ੍ਹਨ ਵਾਸਤੇ ਵਚਨਬੱਧ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਜੀਤ ਸਿੰਘ ਕੌੜੀ, ਗੁਰਿੰਦਰ ਸਿੰਘ ਰਾਜੇਵਾਲ, ਬਾਬਾ ਜਗਜੀਤ ਸਿੰਘ, ਰਾਜਵਿੰਦਰ ਸਿੰਘ ਲਿਬੜਾ, ਗੁਰਦੀਪ ਸਿੰਘ ਕਾਲੀ, ਇਕਬਾਲ ਸਿੰਘ ਚੰਨੀ, ਹਨੀ ਰੋਸ਼ਾ, ਸਮਾਜ ਸੇਵੀ ਜਗਵੀਰ ਸਿੰਘ ਜੱਗਾ, ਨਾਜ਼ਰ ਸਿੰਘ ਢਿੱਲੋਂ, ਪਰਗਟ ਸਿੰਘ ਭਾਰਤੀ ਕਿਸਾਨ ਯੂਨੀਅਨ, ਸਮਾਜ ਸੇਵੀ ਨਿਰਮਲ ਸਿੰਘ ਨਿੰਮਾ, ਜੋਗਿੰਦਰ ਸਿੰਘ ਕੌੜੀ, ਹਰਜੀਤ ਸਿੰਘ ਸਿਹੋੜਾ ਅਕਾਲੀ ਦਲ ਅੰਮ੍ਰਿਤਸਰ, ਹਰਮਿੰਦਰ ਸਿੰਘ ਰਸੂਲੜਾ, ਸਨਪ੍ਰੀਤ ਸਿੰਘ ਮਾਜਰੀ, ਅਭਿਸ਼ੇਕ ਤੋਂ ਇਲਾਵਾ ਹੋਰ ਵੀ ਬਹੁਤ ਸੰਗਤ ਹਾਜ਼ਰ ਸੀ।

Related posts

ਪਰਾਲੀ ਨੂੰ ਅੱਗ ਨਾ ਲਗਾਉਣ ਲਈ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ ਵਿੱਚ ਸਹਿਯੋਗ ਦੇਣ ਕਿਸਾਨ: ਵਿਧਾਇਕ ਹੈਪੀ

JL News

अमर वीरांगना मां पन्नाधाय को याद कर मनाया महिला दिवस –

JL News

सिंगल यूज प्लास्टिक एवं पॉलीथिन पर लगाई जाए रोक- जिलाधिकारी

JL News
Download Application