ਜੇਐਲ ਨਿਊਜ਼ / JL NEWS
ਖੰਨਾ (ਪੰਜਾਬ) / 21-10-2026
(ਰਿਪੋਰਟ – ਜੇ ਪੀ ਸਿੰਘ, ਸੁਖਦੇਵ ਸਿੰਘ)
ਸੰਯੁਕਤ ਕਿਸਾਨ ਮੋਰਚਾ ਦੇ ਦੇਸ਼-ਵਿਆਪੀ ਸੱਦੇ ‘ਤੇ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਵੱਲੋਂ 23 ਅਕਤੂਬਰ 2026 ਨੂੰ ਸਵੇਰੇ 11 ਵਜੇ ਲਲਹੇੜੀ ਚੌਂਕ, ਪੁਲ ਦੇ ਹੇਠਾਂ, ਖੰਨਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀ ਐੱਸ.ਡੀ.ਐੱਮ. ਦਫ਼ਤਰ, ਖੰਨਾਵਿਖੇ ਪਹੁੰਚ ਕੇ ਮਾਣਯੋਗ ਰਾਸ਼ਟਰਪਤੀ ਜੀ ਦੇ ਨਾਮ ਮੰਗ ਪੱਤਰ ਸੌਂਪਣਗੇ।
ਐਸਕੇਐਮ ਦੇ ਨੈਸ਼ਨਲ ਕੋਆਰਡੀਨੇਸ਼ਨ ਕਮੇਟੀ ਮੈਂਬਰ ਅਤੇ ਸੰਯੁਕਤ ਕਿਸਾਨ ਸਭਾ ਦੇ ਕੌਮੀ ਜਨਰਲ ਸਕੱਤਰ ਕਰਨੈਲ ਸਿੰਘ ਇਕੋਲਾਹਾ ਨੇ ਕਿਹਾ ਕਿ ਵੋਟ ਦਾ ਅਧਿਕਾਰ ਲੋਕਤੰਤਰ ਦੀ ਬੁਨਿਆਦ ਹੈ ਅਤੇ ਐਸਆਈਆਰ ਦੇ ਨਾਂ ‘ਤੇ ਕਿਸੇ ਵੀ ਯੋਗ ਨਾਗਰਿਕ ਨੂੰ ਵੋਟ ਦੇ ਅਧਿਕਾਰ ਤੋਂ ਵਾਂਝਾ ਨਹੀਂ ਕੀਤਾ ਜਾਣਾ ਚਾਹੀਦਾ।
ਉਹਨਾਂ ਅੱਗੇ ਕਿਹਾ ਕਿ
ਐਸਆਈਆਰ ਦੀ ਪ੍ਰਕਿਰਿਆ ਰੱਦ ਕੀਤੀ ਜਾਵੇ,ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਜਾਵੇ।
ਬਿਹਾਰ ਅਤੇ ਪੱਛਮੀ ਬੰਗਾਲ ਦੀਆਂ ਚੋਣਾਂ ਰੱਦ ਕਰਨ ਦੀ ਮੰਗ ‘ਤੇ ਵਿਚਾਰ ਕੀਤਾ ਜਾਵੇ।ਆਉਣ ਵਾਲੇ ਪੰਜ ਰਾਜਾਂ ਦੀਆਂ ਚੋਣਾਂ ਜਨਵਰੀ 2025 ਦੀਆਂ ਵੋਟਰ ਸੂਚੀਆਂ ਦੇ ਆਧਾਰ ‘ਤੇ ਕਰਵਾਈਆਂ ਜਾਣ।
ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਪੈਨਲ ਵਿੱਚ ਚੀਫ ਜਸਟਿਸ ਆਫ ਇੰਡੀਆ ਨੂੰ ਮੁੜ ਸ਼ਾਮਲ ਕੀਤਾ ਜਾਵੇ।
ਸਮੂਹ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਜਮਹੂਰੀਅਤ ਪਸੰਦ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਜਾਂਦੀ ਹੈ। ਇਸ ਮੌਕੇ ਹੋਰਨਾਂ ਤੋ ਇਲਾਵਾ ਜਥੇਦਾਰ ਸਰਬਜੀਤ ਸਿੰਘ ਖਾਲਸਾ, ਸੁਰਿੰਦਰ ਬਾਵਾ, ਜਸਵੀਰ ਸਿੰਘ ਬੋਪਾਰਾਏ, ਲਖਵੀਰ ਸਿੰਘ ਸਲਾਣਾ, ਕੁਲਵੀਰ ਸਿੰਘ ਸਮਸਪੁਰ, ਕਰਨੈਲ ਸਿੰਘ ਔਜਲਾ ਮੋਜੂਦ ਸਨ।
