Last 24 Hour Punjab Punjabi

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਖੰਨਾ ਚ ਵਿਸ਼ਾਲ ਜਾਗਰੂਕਤਾ ਰੈਲੀ-

ਜੇਐਲ ਨਿਊਜ਼ / JL NEWS 

ਖੰਨਾ(ਪੰਜਾਬ) / 26-06-2026

(ਰਿਪੋਰਟ- ਜੇ ਪੀ ਸਿੰਘ, ਸੁਖਦੇਵ ਸਿੰਘ)

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਐਸ.ਐਸ.ਪੀ. ਖੰਨਾ, ਐਸ.ਪੀ. (ਡੀ) ਖੰਨਾ ਅਤੇ ਐਂਟੀ ਡਰੱਗ ਫੈਡਰੇਸ਼ਨ ਖੰਨਾ ਦੇ ਮੈਂਬਰਾਂ ਵੱਲੋਂ ਮਿਲ ਕੇ ਜੀ.ਟੀ.ਬੀ. ਮਾਰਕੀਟ ਅਤੇ ਖੰਨਾ ਬੱਸ ਸਟੈਂਡ ਵਿਖੇ ਇੱਕ ਵਿਸ਼ਾਲ ਜਾਗਰੂਕਤਾ ਰੈਲੀ ਅਤੇ ਮੁਹਿੰਮ ਦਾ ਆਯੋਜਨ ਕੀਤਾ ਗਿਆ।

ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ, ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨਾ ਅਤੇ ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਉਪਰਾਲਿਆਂ, ਖਾਸ ਕਰਕੇ *Safe Punjab Portal*, ਬਾਰੇ ਜਾਣਕਾਰੀ ਦੇਣਾ ਸੀ।

ਇਸ ਮੌਕੇ ਪੁਲਿਸ ਅਧਿਕਾਰੀਆਂ ਤੇ ਸਮਾਜ ਸੇਵੀ ਸੰਸਥਾਵਾਂ ਨੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਸਰਗਰਮ ਭਾਗੀਦਾਰੀ ਕਰਨ ਅਤੇ ਸ਼ੱਕੀ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਸਾਂਝੀ ਕਰਕੇ ਨਸ਼ਾ-ਮੁਕਤ, ਸੁਰੱਖਿਅਤ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਰੈਲੀ ਦੌਰਾਨ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਤੋਂ ਬਚਣ ਅਤੇ ਖੇਡਾਂ ਤੇ ਸਿੱਖਿਆ ਵੱਲ ਧਿਆਨ ਦੇਣ ਦਾ ਸੁਨੇਹਾ ਦਿੱਤਾ ਗਿਆ।

Related posts

पंजीकृत निर्माण श्रमिको के आयुष्मान गोल्डन कार्ड बनाए जाने से संबंधित जिलाधिकारी ने की बैठक।

JL News

कांवड़ यात्रा व चुस्त-दुरुस्त कानून एवं शांति व्यवस्था के दृष्टिगत समस्त क्षेत्राधिकारी व थाना/चौकी प्रभारियों द्वारा मय पुलिस बल किया जा रहा पैदल गस्त।

JL News

1 ਕਿਲੋ 30 ਗ੍ਰਾਮ ਗਾਜ਼ੇ ਨਾਲ ਦੋ ਦੋਸ਼ੀ ਗ੍ਰਿਫਤਾਰ, ਮਾਮਲਾ ਦਰਜ।

JL News
Download Application