Last 24 Hour Punjab Punjabi

ਐਸ.ਓ.ਆਈ. ਚੰਡੀਗੜ੍ਹ ਯੂਟੀ ਦਾ ਪ੍ਰਧਾਨ ਨਿਯੁਕਤ ਹੋਏ ਕੁਦਰਤਵੀਰ ਸਿੰਘ ਸੇਖੋਂ, ਵੱਡੀ ਗਿਣਤੀ ‘ਚ ਨੌਜਵਾਨਾਂ ਨੇ ਅਕਾਲੀ ਦਲ ‘ਚ ਕੀਤੀ ਸ਼ਮੂਲੀਅਤ*

ਜੇਐਲ ਨਿਊਜ਼ / JL NEWS 

ਚੰਡੀਗੜ੍ਹ / ਖੰਨਾ(ਪੰਜਾਬ) / 19-08-2026

(ਰਿਪੋਰਟ: ਜੇ ਪੀ ਸਿੰਘ, ਸੁਖਦੇਵ ਸਿੰਘ)

ਸ਼੍ਰੋਮਣੀ ਅਕਾਲੀ ਦਲ ਨੂੰ ਨੌਜਵਾਨਾਂ ਦੀ ਵੱਡੀ ਹਮਾਇਤ ਮਿਲੀ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਹਲਕਾ ਇੰਚਾਰਜ ਖੰਨਾ ਸ. ਯਾਦਵਿੰਦਰ ਸਿੰਘ ਯਾਦੂ ਨੇ ਨੌਜਵਾਨ ਆਗੂ ਕੁਦਰਤਵੀਰ ਸਿੰਘ ਸੇਖੋਂ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ‘ਚ ਸ਼ਾਮਲ ਹੋਣ ‘ਤੇ ਨਿੱਘਾ ਸਵਾਗਤ ਕੀਤਾ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ, ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ ਇੰਡੀਆ ਦੇ ਪ੍ਰਧਾਨ ਰਣਬੀਰ ਸਿੰਘ ਢਿੱਲੋਂ ਸਮੇਤ ਹੋਰ ਸੀਨੀਅਰ ਆਗੂਆਂ ਨੇ ਨਵੇਂ ਸ਼ਾਮਲ ਹੋਏ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਭਰਵਾਂ ਸਵਾਗਤ ਕੀਤਾ ਅਤੇ ‘ਜੀ ਆਇਆਂ ਨੂੰ’ ਆਖਿਆ।

ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਨੌਜਵਾਨ ਵਰਗ ਸਮਾਜ ਨੂੰ ਨਵੀਂ ਸੇਧ ਦੇਣ ‘ਚ ਅਹਿਮ ਰੋਲ ਅਦਾ ਕਰਦਾ ਹੈ। ਨੌਜਵਾਨਾਂ ਅਤੇ ਵਿਦਿਆਰਥੀਆਂ ਦਾ ਜੋਸ਼ ਤੇ ਉਤਸ਼ਾਹ ਦੇਖ ਕੇ ਬਹੁਤ ਚੰਗਾ ਲੱਗਿਆ।

ਸ. ਯਾਦੂ ਨੇ ਨਵੇਂ ਨਿਯੁਕਤ ਪ੍ਰਧਾਨ ਕੁਦਰਤਵੀਰ ਸਿੰਘ ਸੇਖੋਂ ਨੂੰ ਇਸ ਵੱਡੀ ਜ਼ਿੰਮੇਵਾਰੀ ਮਿਲਣ ‘ਤੇ ਮੁਬਾਰਕਬਾਦ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਉਨ੍ਹਾਂ ਦੀ ਸਮੁੱਚੀ ਟੀਮ ਵਿਦਿਆਰਥੀਆਂ ਦੇ ਹੱਕਾਂ ਦੀ ਰਾਖੀ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਅਹਿਮ ਯੋਗਦਾਨ ਪਾਵੇਗੀ।

Related posts

ਆਰਐਸਪੀ ਨੇ ਪੰਜਾਬ ਅਸੇੰਬਲੀ ਚੌਂਣਾ 2027 ਦੇ ਮੱਦੇਨਜਰ ਫੂਕਿਆ ਸੰਖਨਾਦ ਖੰਨਾ ਅਤੇ ਅਮਲੋਹ ਵਿਧਾਨ ਸਭਾ ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ

JL News

सोंडवा (छकलता) इकाई के निलेश सस्तिया को झाबुआ-आलीराजपुर जिले का विभाग संयोजक बनाया गया

JL News

संपूर्ण समाधान दिवस में दर्ज की गई 24 शिकायतें।

JL News
Download Application