Last 24 Hour Punjab Punjabi

ਆਰਐਸਪੀ ਪੰਜਾਬ ਸੂਬਾ ਕਮੇਟੀ ਦੀ ਮੀਟਿੰਗ ਖੰਨਾ ਵਿਖੇ ਹੋਈ ਮਿਸ਼ਨ 2027 ਤਹਿਤ ਲੋਕ ਪੱਖੀ ਰਾਜਨੀਤਿਕ ਵਿਕਲਪ ਮਜ਼ਬੂਤ ਕਰਨ ਦਾ ਸੱਦਾ-

ਜੇਐਲ ਨਿਊਜ਼ / JL NEWS 

ਖੰਨਾ(ਪੰਜਾਬ) / 25-08-2026

(ਰਿਪੋਰਟ: ਜੇ ਪੀ ਸਿੰਘ, ਸੁਖਦੇਵ ਸਿੰਘ)

ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ (ਆਰਐਸਪੀ) ਪੰਜਾਬ ਸੂਬਾ ਕਮੇਟੀ ਦੀ ਅਹਿਮ ਮੀਟਿੰਗ ਖੰਨਾ ਵਿਖੇ ਹੋਈ। ਮੀਟਿੰਗ ਵਿੱਚ ਪੰਜਾਬ ਦੀ ਮੌਜੂਦਾ ਰਾਜਨੀਤਿਕ, ਆਰਥਿਕ ਅਤੇ ਸਮਾਜਿਕ ਸਥਿਤੀ, ਕਿਸਾਨਾਂ-ਮਜ਼ਦੂਰਾਂ ਦੇ ਮਸਲੇ, ਬੇਰੁਜ਼ਗਾਰੀ, ਮਹਿੰਗਾਈ, ਨਸ਼ਿਆਂ ਦੀ ਸਮੱਸਿਆ, ਸਿੱਖਿਆ ਅਤੇ ਸਿਹਤ ਦੇ ਮੁੱਦਿਆਂ ਤੋਂ ਇਲਾਵਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਵਿੱਚ ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਹੁਸ਼ਿਆਰਪੁਰ ਅਤੇ ਮੋਗਾ ਜ਼ਿਲ੍ਹਿਆਂ ਤੋਂ ਪਾਰਟੀ ਆਗੂਆਂ ਅਤੇ ਸਾਥੀਆਂ ਨੇ ਭਾਗ ਲਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਮਰੇਡ ਮਨੋਜ ਭੱਟਾਚਾਰੀਆ ਕੌਮੀ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਆਮ ਲੋਕ ਗੰਭੀਰ ਆਰਥਿਕ ਅਤੇ ਸਮਾਜਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਕਿਸਾਨੀ ਸੰਕਟ, ਬੇਰੁਜ਼ਗਾਰੀ, ਮਹਿੰਗਾਈ ਅਤੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਅੱਜ ਦੇ ਸਭ ਤੋਂ ਵੱਡੇ ਮੁੱਦੇ ਹਨ। ਕਿਸਾਨਾਂ ਨੂੰ ਫਸਲਾਂ ਦੇ ਲਾਹੇਵੰਦ ਭਾਅ ਅਤੇ ਐਮਐਸਪੀ ਦੀ ਕਾਨੂੰਨੀ ਗਾਰੰਟੀ, ਨੌਜਵਾਨਾਂ ਲਈ ਰੁਜ਼ਗਾਰ, ਮਜ਼ਦੂਰਾਂ ਦੇ ਹੱਕਾਂ ਦੀ ਰੱਖਿਆ ਅਤੇ ਸਰਕਾਰੀ ਸਿੱਖਿਆ ਤੇ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਆਰਐਸਪੀ ਲੋਕਾਂ ਦੇ ਸੰਘਰਸ਼ਾਂ ਨੂੰ ਮਜ਼ਬੂਤ ਕਰਕੇ ਅਤੇ ਵੱਖ-ਵੱਖ ਲੋਕ ਪੱਖੀ ਤਾਕਤਾਂ ਦੀ ਏਕਤਾ ਰਾਹੀਂ ਦੇਸ਼ ਵਿੱਚ ਬਦਲਵੀਂ ਰਾਜਨੀਤੀ ਨੂੰ ਅੱਗੇ ਲਿਜਾਣ ਲਈ ਵਚਨਬੱਧ ਹੈ।
ਉਨ੍ਹਾਂ ਪੰਜਾਬ ਸੂਬਾ ਕਮੇਟੀ ਨੂੰ ਪਿੰਡ ਪੱਧਰ ਤੱਕ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਔਰਤਾਂ ਨੂੰ ਪਾਰਟੀ ਨਾਲ ਜੋੜਨ ਦਾ ਸੱਦਾ ਦਿੱਤਾ
ਕੇਂਦਰੀ ਸਕੱਤਰੇਤ ਮੈਂਬਰ ਕਾਮਰੇਡ ਆਰ. ਐਸ. ਡਾਗਰ ਨੇ ਕਿਹਾ ਕਿ ਪੰਜਾਬ ਵਿੱਚ ਆਰਐਸਪੀ ਨੂੰ ਇੱਕ ਮਜ਼ਬੂਤ ਅਤੇ ਭਰੋਸੇਯੋਗ ਲੋਕ ਪੱਖੀ ਰਾਜਨੀਤਿਕ ਤਾਕਤ ਵਜੋਂ ਉਭਾਰਨ ਲਈ ਜਥੇਬੰਦਕ ਕੰਮ ਨੂੰ ਹੋਰ ਤੇਜ਼ ਕਰਨ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਪਾਰਟੀ ਦੀ ਸਰਗਰਮੀ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੋਣੀ ਚਾਹੀਦੀ। ਪਾਰਟੀ ਵਰਕਰਾਂ ਨੂੰ ਸਾਲ ਭਰ ਲੋਕਾਂ ਦੇ ਰੋਜ਼ਾਨਾ ਮਸਲਿਆਂ ਨਾਲ ਜੁੜ ਕੇ ਉਨ੍ਹਾਂ ਦੇ ਸੰਘਰਸ਼ਾਂ ਵਿੱਚ ਅਗਵਾਈ ਕਰਨੀ ਚਾਹੀਦੀ ਹੈ।
ਉਨ੍ਹਾਂ ਪਿੰਡ, ਬਲਾਕ ਅਤੇ ਵਿਧਾਨ ਸਭਾ ਹਲਕਾ ਪੱਧਰ ’ਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ।
ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ RSP ਦੀਆਂ ਲੋਕ ਪੱਖੀ ਨੀਤੀਆਂ ਅਤੇ ਪ੍ਰੋਗਰਾਮ ਨੂੰ ਪੰਜਾਬ ਦੇ ਲੋਕਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਮੌਕਾ ਹਨ।
ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਨੇ ਪੰਜਾਬ ਦੀ ਰਾਜਨੀਤਿਕ ਅਤੇ ਜਥੇਬੰਦਕ ਸਥਿਤੀ ਬਾਰੇ ਵਿਸਥਾਰਤ ਰਿਪੋਰਟ ਪੇਸ਼ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ, ਖੇਤ ਮਜ਼ਦੂਰ, ਉਦਯੋਗਿਕ ਮਜ਼ਦੂਰ, ਬੇਰੁਜ਼ਗਾਰ ਨੌਜਵਾਨ, ਛੋਟੇ ਵਪਾਰੀ ਅਤੇ ਆਮ ਲੋਕ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਖੇਤੀ ਨੂੰ ਲਾਹੇਵੰਦ ਬਣਾਉਣਾ, ਨੌਜਵਾਨਾਂ ਲਈ ਰੁਜ਼ਗਾਰ ਪੈਦਾ ਕਰਨਾ, ਸਰਕਾਰੀ ਸੰਸਥਾਵਾਂ ਨੂੰ ਮਜ਼ਬੂਤ ਕਰਨਾ ਅਤੇ ਸਮਾਜਿਕ-ਆਰਥਿਕ ਬਰਾਬਰੀ ਕਾਇਮ ਕਰਨਾ ਸਮੇਂ ਦੀ ਮੁੱਖ ਲੋੜ ਹੈ।
ਉਨ੍ਹਾਂ ਕਿਹਾ ਕਿ ਆਰਐਸਪੀ ਦਾ ਮਕਸਦ ਸਿਰਫ਼ ਸੱਤਾ ਹਾਸਲ ਕਰਨਾ ਨਹੀਂ, ਸਗੋਂ ਲੋਕਾਂ ਦੇ ਹੱਕਾਂ, ਸਮਾਜਿਕ ਨਿਆਂ, ਬਰਾਬਰੀ ਅਤੇ ਲੋਕ ਪੱਖੀ ਪ੍ਰਬੰਧ ਲਈ ਲੋਕ ਸੰਘਰਸ਼ਾਂ ਨੂੰ ਜਥੇਬੰਦ ਅਤੇ ਮਜ਼ਬੂਤ ਕਰਨਾ ਹੈ।”
ਕਾਮਰੇਡ ਇਕੋਲਾਹਾ ਨੇ ਕਿਹਾ ਕਿ “ਮਿਸ਼ਨ 2027” ਤਹਿਤ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਪਾਰਟੀ ਦੀਆਂ ਸਰਗਰਮੀਆਂ ਵਧਾਈਆਂ ਜਾਣਗੀਆਂ। ਨਵੇਂ ਸਾਥੀਆਂ ਨੂੰ ਪਾਰਟੀ ਨਾਲ ਜੋੜਨ ਦੇ ਨਾਲ-ਨਾਲ ਨੌਜਵਾਨਾਂ ਅਤੇ ਔਰਤਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ RSP ਵੱਲੋਂ ਲੋਕਾਂ ਦੇ ਸਥਾਨਕ ਅਤੇ ਸੂਬਾਈ ਮੁੱਦਿਆਂ ਨੂੰ ਲੈ ਕੇ ਲਗਾਤਾਰ ਜਨਤਕ ਮੁਹਿੰਮਾਂ ਅਤੇ ਸੰਘਰਸ਼ ਕੀਤੇ ਜਾਣਗੇ।
ਆਲ ਇੰਡੀਆ ਸੰਯੁਕਤ ਕਿਸਾਨ ਸਭਾ ਦੇ ਸੂਬਾ ਪ੍ਰਧਾਨਕਾਮਰੇਡ ਬਲਜੀਤ ਸਿੰਘ ਸੰਧੂ ਨੇ ਕਿਹਾ ਕਿ ਆਰਐਸਪੀ ਦੀ ਪੰਜਾਬ ਇਕਾਈ ਨੂੰ ਸੂਬੇ ਤੋਂ ਲੈ ਕੇ ਪਿੰਡ ਅਤੇ ਬੂਥ ਪੱਧਰ ਤੱਕ ਮਜ਼ਬੂਤ ਕਰਨ ਦੀ ਲੋੜ ਹੈ।
ਉਨ੍ਹਾਂ ਪਾਰਟੀ ਵਰਕਰਾਂ ਨੂੰ ਲੋਕਾਂ ਦੇ ਰੋਜ਼ਾਨਾ ਜੀਵਨ ਨਾਲ ਜੁੜੇ ਮਸਲੇ ਉਠਾਉਣ ਅਤੇ ਉਨ੍ਹਾਂ ਦੇ ਸੰਘਰਸ਼ਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਧਰਮ-ਨਿਰਪੱਖ, ਜਮਹੂਰੀ ਅਤੇ ਲੋਕ ਪੱਖੀ ਰਾਜਨੀਤਿਕ ਵਿਕਲਪ ਦੀ ਲੋੜ ਹੈ ਅਤੇ ਆਰਐਸਪੀ ਇਸ ਦਿਸ਼ਾ ਵਿੱਚ ਆਪਣੀ ਭੂਮਿਕਾ ਨਿਭਾਏਗੀ।
ਹੋਰ ਆਗੂਆਂ ਨੇ ਵੀ ਵਿਚਾਰ ਰੱਖੇ
ਕਾਮਰੇਡ ਸੁਰਿੰਦਰ ਬਾਵਾ ਯੂਥ ਆਗੂ ਨੇ ਪਾਰਟੀ ਦੇ ਜਥੇਬੰਦਕ ਵਿਸਥਾਰ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਉਣ ’ਤੇ ਜ਼ੋਰ ਦਿੱਤਾ।
ਜਥੇਦਾਰ ਸਰਬਜੀਤ ਸਿੰਘ ਖਾਲਸਾ ਨੇ ਪੰਜਾਬ ਦੇ ਸਮਾਜਿਕ ਅਤੇ ਲੋਕ ਮੁੱਦਿਆਂ ’ਤੇ ਵਿਚਾਰ ਪੇਸ਼ ਕਰਦਿਆਂ ਲੋਕਾਂ ਦੀ ਏਕਤਾ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਦੱਸੀ।
ਕਾਮਰੇਡ ਬੁੱਧ ਦਿਆਲ ਅਤੇ ਕਾਮਰੇਡ ਜਗਤਾਰ ਸਿੰਘ ਢਿੱਲੋਂ ਨੇ ਜ਼ਿਲ੍ਹਾ ਪੱਧਰ ’ਤੇ ਪਾਰਟੀ ਦੀਆਂ ਸਰਗਰਮੀਆਂ ਵਧਾਉਣ ਅਤੇ ਨਵੇਂ ਸਾਥੀਆਂ ਨੂੰ ਜਥੇਬੰਦੀ ਨਾਲ ਜੋੜਨ ’ਤੇ ਜ਼ੋਰ ਦਿੱਤਾ।
ਬੀਬੀ ਚਰਨਜੀਤ ਕੌਰ, ਬੀਬੀ ਦਵਿੰਦਰ ਕੌਰ ਅਤੇ ਬੀਬੀ ਅਮਰਜੀਤ ਕੌਰ ਨੇ ਔਰਤਾਂ ਦੀ ਰਾਜਨੀਤਿਕ ਅਤੇ ਜਥੇਬੰਦਕ ਭਾਗੀਦਾਰੀ ਵਧਾਉਣ ਦੀ ਲੋੜ ’ਤੇ ਆਪਣੇ ਵਿਚਾਰ ਰੱਖੇ।
ਕਾਮਰੇਡ ਰਤਨ ਲਾਲ ਅਤੇ ਜਸਪਾਲ ਸਿੰਘ ਖਾਲਸਾ ਨੇ ਪਾਰਟੀ ਦੇ ਜਥੇਬੰਦਕ ਕੰਮ ਅਤੇ ਆਉਣ ਵਾਲੀਆਂ ਰਾਜਨੀਤਿਕ ਸਰਗਰਮੀਆਂ ਸਬੰਧੀ ਵਿਚਾਰ ਪੇਸ਼ ਕੀਤੇ।
ਮੀਟਿੰਗ ਦਾ ਫੈਸਲਾ
ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਆਰਐਸਪੀ ਪੰਜਾਬ ਵੱਲੋਂ “ਮਿਸ਼ਨ 2027” ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਇਆ ਜਾਵੇਗਾ। ਪਾਰਟੀ ਦਾ ਜਥੇਬੰਦਕ ਵਿਸਥਾਰ ਕਰਨ ਦੇ ਨਾਲ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਔਰਤਾਂ ਅਤੇ ਹੋਰ ਲੋਕ ਪੱਖੀ ਜਮਹੂਰੀ ਤਾਕਤਾਂ ਨੂੰ ਨਾਲ ਲੈ ਕੇ ਪੰਜਾਬ ਵਿੱਚ ਮਜ਼ਬੂਤ ਲੋਕ ਪੱਖੀ ਰਾਜਨੀਤਿਕ ਵਿਕਲਪ ਖੜ੍ਹਾ ਕਰਨ ਲਈ ਮੁਹਿੰਮ ਚਲਾਈ ਜਾਵੇਗੀ।

Related posts

ਆਮ ਆਦਮੀ ਪਾਰਟੀ ਦੇ ਉਪਰਾਲੇ ਸਦਕਾ ਇਕੋਲਾਹਾ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮਿਲੇ ਨਵੇਂ ਸਕੂਲ ਬੈਗ, CM ਭਗਵੰਤ ਮਾਨ ਅਤੇ ਮੰਤਰੀ ਤਰੁਣਪ੍ਰੀਤ ਸੌਂਦ ਦਾ ਵਿਦਿਆਰਥੀਆਂ ਵੱਲੋਂ ਧੰਨਵਾਦ

JL News

पंजाब में चार्ज नहीं छोड़ रहे तहसीलदार-नायब तहसीलदार l

JL News

अवैध शराब के विरूद्ध प्रभावी कार्यवाही-

JL News
Download Application