Last 24 Hour Punjab Punjabi

ਸ੍ਰੀਮਤੀ ਹਰਜੀਤ ਕੌਰ ਹਲਕਾ ਖੰਨਾ ਵੂਮੈਨ ਵਿੰਗ ਦੇ ਕੋਆਰਡੀਨੇਟਰ ਨਿਯੁਕਤ

ਜੇਐਲ ਨਿਊਜ਼ / JL NEWS 

ਖੰਨਾ(ਪੰਜਾਬ) / 23-06-2026

(ਰਿਪੋਰਟ- ਜੇ ਪੀ ਸਿੰਘ, ਸੁਖਦੇਵ ਸਿੰਘ)

ਕਾਂਗਰਸ ਪਾਰਟੀ ਵੱਲੋਂ ਸ੍ਰੀਮਤੀ ਹਰਜੀਤ ਕੌਰ ਜੀ ਨੂੰ ਹਲਕਾ ਖੰਨਾ ਵੂਮੈਨ ਵਿੰਗ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ. ਗੁਰਕੀਰਤ ਸਿੰਘ ਕੋਟਲੀ ਦੀ ਅਗਵਾਈ ਹੇਠ ਕੀਤੀ ਗਈ। ਇਸ ਮੌਕੇ ਉਨ੍ਹਾਂ ਨੂੰ ਦਿਲੋਂ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

ਇਸ ਮੌਕੇ ਬੋਲਦਿਆਂ ਨਵ-ਨਿਯੁਕਤ ਕੋਆਰਡੀਨੇਟਰ ਸ੍ਰੀਮਤੀ ਹਰਜੀਤ ਕੌਰ ਨੇ ਕਿਹਾ ਕਿ ਉਹ ਆਪਣੀ ਨਿਸ਼ਠਾ, ਮਿਹਨਤ ਅਤੇ ਇਮਾਨਦਾਰੀ ਨਾਲ ਹਲਕਾ ਖੰਨਾ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਾਂਗਰਸ ਹਾਈਕਮਾਂਡ ਅਤੇ ਸ. ਗੁਰਕੀਰਤ ਸਿੰਘ ਕੋਟਲੀ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਯਤਨਸ਼ੀਲ ਰਹਿਣਗੇ।

ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਾਜੀਵ ਰਾਏ ਮਹਿਤਾ, ਵਿਕਾਸ ਮਹਿਤਾ, ਅਮਰੀਸ਼ ਕਾਲੀਆ, ਹਰਜਿੰਦਰ ਸਿੰਘ ਇਕੋਲਾਹਾ, ਬੋਬੀ ਐੱਮ.ਸੀ. ਸਮੇਤ ਹੋਰ ਸੀਨੀਅਰ ਆਗੂ ਅਤੇ ਵਰਕਰ ਹਾਜ਼ਰ ਸਨ। ਸਾਰੇ ਆਗੂਆਂ ਨੇ ਸ੍ਰੀਮਤੀ ਹਰਜੀਤ ਕੌਰ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਨ੍ਹਾਂ ਦੀ ਅਗਵਾਈ ‘ਚ ਵੂਮੈਨ ਵਿੰਗ ਹੋਰ ਮਜ਼ਬੂਤ ਹੋਵੇਗਾ।

Related posts

ਬੈਡਮਿੰਟਨ ਵਿਚ ਨੈਨਸੀ, ਸਮਰੀਨ, ਵਿਜੇ, ਅਸ਼ਵਨੀ ਤੇ ਹਰਪ੍ਰੀਤ ਕੌਰ ਨੇ ਆਪਣੇ ਆਪਣੇ ਵਰਗਾਂ ਦੇ ਮੈਚ ਜਿੱਤੇ

JL News

ਜਥੇਦਾਰ ਬਾਬਾ ਕੁਲਵਿੰਦਰ ਸਿੰਘ ਪੰਜਵੜ ਦੇ ਗ੍ਰਹਿ ਵਿਖੇ ਵਿਸਾਖੀ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ:-

JL News

ਸ਼ਹੀਦ ਕਰਨੈਲ ਸਿੰਘ ਈਸੜੂ ਅਤੇ ਸ਼ਹੀਦ ਭੁਪਿੰਦਰ ਸਿੰਘ ਈਸੜੂ ਨੂੰ ਆਰ. ਐਸ. ਪੀ ਵੱਲੋਂ ਸ਼ਰਧਾਂਜਲੀ-

JL News
Download Application