Last 24 Hour Punjab Punjabi

AAP ਵਾਰਡ ਨੰ: 1 ਯੂਥ ਵਿੰਗ ਦੀ ਕਮਾਨ ਆਕਾਸ਼ਦੀਪ ਸਿੰਘ ਨੂੰ, ਸ਼ਿਵਰਾਜ ਸਿੰਘ ਬਣੇ ਵਾਈਸ ਪ੍ਰਧਾਨ

ਜੇਐਲ ਨਿਊਜ਼ / JL NEWS 

ਖੰਨਾ(ਪੰਜਾਬ) / 14-05-2026

(ਰਿਪੋਰਟ-ਜੇ ਪੀ ਸਿੰਘ, ਸੁਖਦੇਵ ਸਿੰਘ)

ਆਮ ਆਦਮੀ ਪਾਰਟੀ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੀ ਲੜੀ ਤਹਿਤ ਅੱਜ ਵਾਰਡ ਨੰਬਰ 1 ਯੂਥ ਵਿੰਗ ਦੀਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ।

*ਐਡਵੋਕੇਟ ਅਮਰਿੰਦਰ ਰੰਧਾਵਾ* ਅਤੇ *ਇਕਵੀਰ ਕੈਲੀ* ਦੀ ਅਗਵਾਈ ਹੇਠ ਨੌਜਵਾਨ *ਆਕਾਸ਼ਦੀਪ ਸਿੰਘ* ਨੂੰ *ਪ੍ਰਧਾਨ* ਅਤੇ *ਸ਼ਿਵਰਾਜ ਸਿੰਘ* ਨੂੰ *ਵਾਈਸ ਪ੍ਰਧਾਨ*, ਯੂਥ ਵਿੰਗ ਵਾਰਡ ਨੰ: 1 ਨਿਯੁਕਤ ਕੀਤਾ ਗਿਆ।

ਇਸ ਮੌਕੇ ਐਡਵੋਕੇਟ ਅਮਰਿੰਦਰ ਰੰਧਾਵਾ ਨੇ ਕਿਹਾ ਕਿ ਨੌਜਵਾਨ ਹੀ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ। ਨਵੇਂ ਅਹੁਦੇਦਾਰਾਂ ਤੋਂ ਆਸ ਹੈ ਕਿ ਉਹ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣਗੇ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਤਨਦੇਹੀ ਨਾਲ ਕੰਮ ਕਰਨਗੇ।

ਨਵ-ਨਿਯੁਕਤ ਪ੍ਰਧਾਨ ਆਕਾਸ਼ਦੀਪ ਸਿੰਘ ਤੇ ਵਾਈਸ ਪ੍ਰਧਾਨ ਸ਼ਿਵਰਾਜ ਸਿੰਘ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।

Related posts

ਆਜ਼ਾਦੀ ਦਿਹਾੜੇ ‘ਤੇ ਪ੍ਰਧਾਨ ਮੰਤਰੀ ਨੇ ਲਾਲ ਕਿਲ੍ਹਾ ‘ਤੇ ਲਹਿਰਾਇਆ ਤਿਰੰਗਾ-

JL News

ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਖੰਨਾ ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

JL News

ਪੰਜਾਬ ਕਾਂਗਰਸ ਵੱਲੋਂ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਦਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਆਗਾਜ਼

JL News
Download Application