Last 24 Hour Punjab Punjabi

ਜੂਨ 1984 ਦੇ ਸ਼ਹੀਦਾਂ ਨੂੰ ਨਮਨ, ਲੋਕ ਸੇਵਾ ਨੂੰ ਸਮਰਪਣ — ਛਬੀਲ ਰਾਹੀਂ ਦਿੱਤੀ ਸ਼ਰਧਾਂਜਲੀ

ਜੇਐਲ ਨਿਊਜ਼ / JL NEWS 

ਖੰਨਾ/ਲਿਬੜਾ(ਪੰਜਾਬ) /  06-06-2026

(ਰਿਪੋਰਟ-ਜੇ ਪੀ ਸਿੰਘ, ਸੁਖਦੇਵ ਸਿੰਘ) 

1-6 ਜੂਨ 1984 ਦੌਰਾਨ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ‘ਤੇ ਹੋਏ ਫੌਜੀ ਹਮਲੇ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਸਮੇਤ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਜਥੇਦਾਰ ਸਰਬਜੀਤ ਸਿੰਘ ਖਾਲਸਾ ਦੀ ਅਗਵਾਈ ਹੇਠ ਅਤੇ ਰਾਜਬੀਰ ਸਿੰਘ ਲਿਬੜਾ ਦੇ ਸਹਿਯੋਗ ਨਾਲ ਠੰਡੇ-ਮਿੱਠੇ ਜਲ ਦੀ ਛਬੀਲ ਲਿਬੜਾ ਵਿਖ਼ੇ ਲਗਾਈ ਗਈ।

ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਛਬੀਲ ਦੌਰਾਨ ਕਰਨੈਲ ਸਿੰਘ ਇਕੋਲਾਹਾ, ਕੌਮੀ ਜਨਰਲ ਸਕੱਤਰ ਆਲ ਇੰਡੀਆ ਸੰਯੁਕਤ ਕਿਸਾਨ ਸਭਾ, ਅਤੇ ਐਡਵੋਕੇਟ ਲਵਪ੍ਰੀਤ ਸਿੰਘ ਇਕੋਲਾਹਾ, ਸੁਰਿੰਦਰ ਬਾਵਾ ਨੇ ਵਿਸ਼ੇਸ਼ ਤੌਰ ‘ਤੇ ਸੇਵਾ ਨਿਭਾਉਂਦਿਆਂ ਸੰਗਤਾਂ ਨੂੰ ਠੰਡੇ-ਮਿੱਠੇ ਜਲ ਦੀ ਸੇਵਾ ਪ੍ਰਦਾਨ ਕੀਤੀ।

ਬੁਲਾਰਿਆਂ ਨੇ ਕਿਹਾ ਕਿ ਜੂਨ 1984 ਦੀਆਂ ਘਟਨਾਵਾਂ ਸਿੱਖ ਇਤਿਹਾਸ ਦਾ ਇੱਕ ਅਹਿਮ ਅਤੇ ਭਾਵਨਾਤਮਕ ਅਧਿਆਇ ਹਨ, ਜਿਨ੍ਹਾਂ ਦੀ ਯਾਦ ਕੌਮ ਦੇ ਮਨਾਂ ਵਿੱਚ ਹਮੇਸ਼ਾ ਜ਼ਿੰਦਾ ਰਹੇਗੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਬਲਿਦਾਨ ਤੋਂ ਪ੍ਰੇਰਣਾ ਲੈ ਕੇ ਮਨੁੱਖਤਾ ਦੀ ਸੇਵਾ, ਇਨਸਾਫ਼ ਅਤੇ ਹੱਕ-ਸੱਚ ਦੀ ਲੜਾਈ ਨੂੰ ਅੱਗੇ ਵਧਾਉਣਾ ਹੀ ਉਨ੍ਹਾਂ ਲਈ ਸੱਚੀ ਸ਼ਰਧਾਂਜਲੀ ਹੈ।

ਸਮਾਗਮ ਦੇ ਅੰਤ ਵਿੱਚ ਸਮੂਹ ਸ਼ਹੀਦਾਂ ਨੂੰ ਨਮਨ ਕਰਦਿਆਂ ਕੌਮ ਦੀ ਚੜ੍ਹਦੀ ਕਲਾ, ਪੰਜਾਬ ਦੀ ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।ਇਸ ਮੌਕੇ ਸ਼ਮਸ਼ੇਰ ਸਿੰਘ ਖਾਲਸਾ, ਹਰਦੀਪ ਸਿੰਘ ਖਾਲਸਾ, ਪ੍ਰਦੀਪ ਸਿੰਘ, ਜਸਪਾਲ ਸਿੰਘ ਖਾਲਸਾ, ਕਿਰਪਾਲ ਸਿੰਘ ਖਾਲਸਾ,ਅਵਤਾਰ ਸਿੰਘ ਖਾਲਸਾ, ਮਨਜੀਤ ਸਿੰਘ ਖਾਲਸਾ, ਨਵਨੀਤ ਸਿੰਘ ਖਾਲਸਾ, ਬੂਟਾ ਸਿੰਘ ਕਰੋਦੀਆਂ, ਪਵਨਪ੍ਰੀਤ ਸਿੰਘ, ਜਾਗਦੀਪ ਸਿੰਘ, ਕੁਲਵੰਤ ਸਿੰਘ ਨੇ ਤਨਦੇਹੀ ਨੇ ਸੇਵਾ ਨਿਭਾਈ ।

Related posts

मोहर्रम पर्व व कानून एवं शांति व्यवस्था के दृष्टिगत समस्त क्षेत्राधिकारी व थाना/चौकी प्रभारियों द्वारा पर्याप्त पुलिस बल के साथ किया जा रहा सायं पैदल गस्त।

JL News

ਸ਼ਹੀਦ ਕਰਨੈਲ ਸਿੰਘ ਈਸੜੂ ਅਤੇ ਸ਼ਹੀਦ ਭੁਪਿੰਦਰ ਸਿੰਘ ਈਸੜੂ ਨੂੰ ਆਰ. ਐਸ. ਪੀ ਵੱਲੋਂ ਸ਼ਰਧਾਂਜਲੀ-

JL News

ਮੂਸੇਵਾਲਾ ਦੇ ਕਾਤਲਾਂ ਦਾ ਕੇਸ ਨਹੀਂ ਲੜੇਗਾ ਕੋਈ ਵੀ ਵਕੀਲ, ਬਾਰ ਐਸੋਸੀਏਸ਼ਨ ਦਾ ਵੱਡਾ ਫੈਸਲਾ l

JL News
Download Application