Last 24 Hour Punjab Punjabi

ਕਾਂਗਰਸ ਐੱਸ.ਸੀ. ਸੈੱਲ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਮਰਾਲਾ ‘ਚ ਦਿੱਤੇ ਨਿਯੁਕਤੀ ਪੱਤਰ, ਮੂੰਹ ਮਿੱਠਾ ਕਰਵਾ ਕੇ ਕੀਤਾ ਸਨਮਾਨ

ਜੇਐਲ ਨਿਊਜ਼ / JL NEWS 

ਖੰਨਾ/ਸਮਰਾਲਾ(ਪੰਜਾਬ) / 13-06-2026

(ਰਿਪੋਰਟ-ਜੇ ਪੀ ਸਿੰਘ, ਸੁਖਦੇਵ ਸਿੰਘ)

ਕਾਂਗਰਸ ਪਾਰਟੀ ਵੱਲੋਂ ਅਨੁਸੂਚਿਤ ਜਾਤੀ ਸੈੱਲ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦਿਆਂ ਅੱਜ ਬਲਾਕ ਪੱਧਰ ‘ਤੇ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ।

ਸ. ਗੁਰਜੀਤ ਸਿੰਘ ਭੌਰਲਾ ਨੂੰ ਕਾਂਗਰਸ ਐੱਸ.ਸੀ. ਸੈੱਲ ਬਲਾਕ ਸਮਰਾਲਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸ. ਪ੍ਰੀਤਮ ਸਿੰਘ ਖਾਨਪੁਰ ਮੰਡ ਨੂੰ ਬਲਾਕ ਮਾਛੀਵਾੜਾ ਸਾਹਿਬ ਦਾ ਚੇਅਰਮੈਨ ਅਤੇ ਸ੍ਰੀ ਦੇਵ ਰਾਜ ਲੱਖੋਵਾਲ ਕਲਾਂ ਨੂੰ ਉੱਪ ਚੇਅਰਮੈਨ ਬਣਾਇਆ ਗਿਆ ਹੈ।

ਸਮਰਾਲਾ ਹਾਊਸ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸਮੂਹ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਉਪਰੰਤ ਸੀਨੀਅਰ ਕਾਂਗਰਸੀ ਆਗੂਆਂ ਵੱਲੋਂ ਮੂੰਹ ਮਿੱਠਾ ਕਰਵਾ ਕੇ ਸਾਰਿਆਂ ਨੂੰ ਮੁਬਾਰਕਬਾਦ ਦਿੱਤੀ ਗਈ।

ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਦਲਿਤ ਭਾਈਚਾਰੇ ਦੀ ਭਲਾਈ ਅਤੇ ਹੱਕਾਂ ਲਈ ਲੜਦੀ ਆਈ ਹੈ। ਨਵੇਂ ਅਹੁਦੇਦਾਰ ਬਲਾਕ ਪੱਧਰ ‘ਤੇ ਪਾਰਟੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਐੱਸ.ਸੀ. ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣਗੇ।

ਨਵ-ਨਿਯੁਕਤ ਚੇਅਰਮੈਨਾਂ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪੂਰੀ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ।

Related posts

विधानसभा मतदाता सूची में सम्मिलित समस्त मतदाताओं का आधार नंबर एकत्रीकरण अभियान 01 अगस्त से प्रांरभ।

JL News

ਕੱਲ੍ਹ 17 ਸਤੰਬਰ ਨੂੰ ਆਰ.ਡੀ. ਖੋਸਲਾ ਸਕੂਲ ਬਟਾਲਾ ਵਿਖੇ ਟੇਬਲ ਟੈਨਿਸ ਦੇ ਮੁਕਾਬਲੇ ਹੋਣਗੇ-

JL News

अलीराजपुर पुलिस की अवैध शराब के विरूद्ध कार्यवाही।

JL News
Download Application