Last 24 Hour Punjab Punjabi

ਸੰਜੇ ਸਹਿਗਲ ਬਲਾਕ ਕਾਂਗਰਸ ਦੇ ਕੋਆਰਡੀਨੇਟਰ ਨਿਯੁਕਤ

ਜੇਐਲ ਨਿਊਜ਼ / JL NEWS 

ਖੰਨਾ(ਪੰਜਾਬ) / 12-06-2026

(ਰਿਪੋਰਟ-ਜੇ ਪੀ ਸਿੰਘ, ਸੁਖਦੇਵ ਸਿੰਘ)

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿਰਦੇਸ਼ਾਂ ਤਹਿਤ ਸੰਜੇ ਸਹਿਗਲ ਨੂੰ ਬਲਾਕ ਕਾਂਗਰਸ ਕਮੇਟੀ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।

ਨਵ-ਨਿਯੁਕਤ ਕੋਆਰਡੀਨੇਟਰ ਸੰਜੇ ਸਹਿਗਲ ਨੇ ਇਸ ਜ਼ਿੰਮੇਵਾਰੀ ਲਈ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ, ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਦੇ ਪ੍ਰਧਾਨ ਲਖਵੀਰ ਸਿੰਘ ਲੱਖਾ ਅਤੇ ਹਲਕਾ ਸਮਰਾਲਾ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।

ਸੰਜੇ ਸਹਿਗਲ ਨੇ ਕਿਹਾ ਕਿ ਕਾਂਗਰਸ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਗਤੀਵਿਧੀਆਂ ਨੂੰ ਦੇਖਦੇ ਹੋਏ ਪਾਰਟੀ ਹਾਈਕਮਾਂਡ ਨੇ ਜੋ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਲੱਖਾ ਅਤੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਨਾਲ ਮੋਢੇ ਨਾਲ ਮੋਢਾ ਜੋੜ ਕੇ ਦਿਨ-ਰਾਤ ਪਾਰਟੀ ਲਈ ਕੰਮ ਕਰਨਗੇ।

ਸਹਿਗਲ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਉਹ ਖੰਨਾ, ਸਮਰਾਲਾ ਅਤੇ ਪਾਇਲ ਤਿੰਨੋਂ ਹਲਕਿਆਂ ‘ਚ ਕਾਂਗਰਸ ਪਾਰਟੀ ਨੂੰ ਜਿਤਾ ਕੇ ਇਹ ਸੀਟਾਂ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਝੋਲੀ ਪਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਕਾਂਗਰਸ ਨੂੰ ਮੁੜ ਸੱਤਾ ‘ਚ ਲਿਆਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।

Related posts

अनूपगढ़ के राजकीय आयुर्वेद औषधालय में मनाया गया विश्व आयुर्वेद दिवस।

JL News

300 ਯੂਨਿਟ ਮੁਫ਼ਤ ਬਿਜਲੀ 1 ਜੁਲਾਈ ਤੋਂ ਦੇਣ ਦਾ ਐਲਾਨ l

JL News

मीनापुर नहर के पास चोरी की मोबाईल के साथ अभियुक्त गिरफ्तार।

JL News
Download Application