Last 24 Hour Punjab Punjabi

ਹਲਕਾ ਬੱਸੀ ਪਠਾਣਾਂ ਵਿਖੇ SIR (ਵੋਟਰ ਗਹਿਰੀ ਸੁਧਾਈ) ਬਾਰੇ ਵਰਕਸ਼ਾਪ ਮੀਟਿੰਗ ਸੰਪੰਨ-

ਜੇਐਲ ਨਿਊਜ਼ / JL NEWS 

ਖੰਨਾ(ਪੰਜਾਬ) / 20-08-2026

(ਰਿਪੋਰਟ: ਜੇ ਪੀ ਸਿੰਘ, ਸੁਖਦੇਵ ਸਿੰਘ)

ਹਲਕਾ ਬੱਸੀ ਪਠਾਣਾਂ ਵਿਖੇ ਭਾਜਪਾ ਹਲਕਾ ਇੰਚਾਰਜ ਕੁਲਦੀਪ ਸਿੰਘ ਸਿੱਧੂਪੁਰ ਵੱਲੋਂ SIR – ਵੋਟਰ ਗਹਿਰੀ ਸੁਧਾਈ ਮੁਹਿੰਮ ਨੂੰ ਲੈ ਕੇ ਇੱਕ ਵਿਸ਼ੇਸ਼ ਵਰਕਸ਼ਾਪ ਮੀਟਿੰਗ ਦਾ ਆਯੋਜਨ ਕੀਤਾ ਗਿਆ।

ਇਸ ਮੀਟਿੰਗ ਵਿੱਚ ਨਾਕੁੱਲ ਸੋਫਤ ਜੀ, ਕੋ-ਇੰਚਾਰਜ ਆਈ.ਟੀ. ਪੰਜਾਬ ਅਤੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਜੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਵਰਕਰਾਂ ਨੂੰ SIR ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਹਲਕਾ ਸੇਵਾਦਾਰ ਕੁਲਦੀਪ ਸਿੰਘ ਸਿੱਧੂਪੁਰ ਨੇ ਵਰਕਰਾਂ ਨੂੰ ਬੂਥ ਪੱਧਰ ‘ਤੇ ਕੰਮ ਨੂੰ ਹੋਰ ਤੇਜ਼ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ।

ਮੀਟਿੰਗ ਵਿੱਚ ਸਾਬਕਾ ਮੰਤਰੀ ਡਾ. ਹਰਬੰਸ ਲਾਲ, ਸਾਰੇ ਮੰਡਲਾਂ ਦੇ ਪ੍ਰਧਾਨ, ਹਲਕਾ ਬੱਸੀ ਪਠਾਣਾਂ ਦੀ ਸੀਨੀਅਰ ਲੀਡਰਸ਼ਿਪ ਅਤੇ BLA-1 ਅਤੇ BLA-2 ਦੇ ਅਹੁਦੇਦਾਰ ਵੀ ਵੱਡੀ ਗਿਣਤੀ ਵਿੱਚ ਪਹੁੰਚੇ।

ਸਾਰੇ ਆਗੂਆਂ ਨੇ ਮਿਲ ਕੇ ਸੰਕਲਪ ਲਿਆ ਕਿ SIR ਮੁਹਿੰਮ ਨੂੰ ਪਿੰਡ-ਪਿੰਡ, ਘਰ-ਘਰ ਤੱਕ ਲੈ ਕੇ ਜਾ ਕੇ ਭਾਜਪਾ ਨੂੰ ਮਜ਼ਬੂਤ ਕੀਤਾ ਜਾਵੇਗਾ।

 

Related posts

पंजाब में 6 दिन में तीसरी बार कोरोना हुआ सैकड़ा पार।

JL News

ਦੇਸ਼ ਦੇ ਕਈ ਸੂਬਿਆਂ ‘ਚ ਵੇਖਣ ਨੂੰ ਮਿਲਿਆ ‘ਅਗਨੀਪਥ’ ਦਾ ਵਿਰੋਧ l

JL News

ਖੰਨਾ ਦੇ ਪਿੰਡ ਬੀਬੀਪੁਰ ਤੋਂ 3 ਪਰਿਵਾਰ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ‘ਚ ਸ਼ਾਮਲ-

JL News
Download Application