Last 24 Hour Punjab Punjabi

ਖੰਨਾ ਤੋਂ ਐਡਵੋਕੇਟ ਲਵਪ੍ਰੀਤ ਸਿੰਘ ਇਕੋਲਾਹਾ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ-

ਜੇਐਲ ਨਿਊਜ਼ / JL NEWS 

ਖੰਨਾ(ਪੰਜਾਬ) / 15-08-2026

(ਰਿਪੋਰਟ: ਜੇ.ਪੀ. ਸਿੰਘ, ਸੁਖਦੇਵ ਸਿੰਘ)

ਖੰਨਾ ਹਲਕੇ ਤੋਂ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਪਿਤਾ ਬਾਪੂ ਤਰਸੇਮ ਸਿੰਘ ਜੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਐਡਵੋਕੇਟ ਲਵਪ੍ਰੀਤ ਸਿੰਘ ਇਕੋਲਾਹਾ ਜੀ ਨੂੰ ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਕਰਵਾਇਆ। ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਐਡਵੋਕੇਟ ਲਵਪ੍ਰੀਤ ਸਿੰਘ ਇਕੋਲਾਹਾ ਨੇ ਈਸੜੂ ਵਿਖੇ ਬਾਪੂ ਤਰਸੇਮ ਸਿੰਘ ਖਾਲਸਾ ਜੀ ਦੀ ਅਗਵਾਈ ਹੇਠ ਗੋਆ ਦੇ ਮਹਾਨ ਸ਼ਹੀਦ ਸ. ਕਰਨੈਲ ਸਿੰਘ ਈਸੜੂ ਅਤੇ ਕਿਸਾਨੀ ਮੋਰਚੇ ਦੇ ਸ਼ਹੀਦ ਭੁਪਿੰਦਰ ਸਿੰਘ ਈਸੜੂ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਇਸ ਮੌਕੇ ਐਡਵੋਕੇਟ ਲਵਪ੍ਰੀਤ ਸਿੰਘ ਇਕੋਲਾਹਾ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਡੇ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਹਨ। ਉਨ੍ਹਾਂ ਕਿਹਾ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨਾ ਅਤੇ ਲੋਕਾਂ ਦੇ ਹੱਕਾਂ ਦੀ ਲੜਾਈ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਸ਼ਹੀਦ ਕਰਨੈਲ ਸਿੰਘ ਈਸੜੂ ਅਤੇ ਕਿਸਾਨੀ ਮੋਰਚੇ ਦੇ ਸ਼ਹੀਦ ਭੁਪਿੰਦਰ ਸਿੰਘ ਈਸੜੂ ਜੀ ਦੀ ਸੋਚ ਅਤੇ ਕੁਰਬਾਨੀ ਨੂੰ ਸਿਜਦਾ ਕਰਦਿਆਂ ਲੋਕ ਹਿੱਤਾਂ ਲਈ ਪੂਰੀ ਇਮਾਨਦਾਰੀ ਅਤੇ ਦ੍ਰਿੜਤਾ ਨਾਲ ਕੰਮ ਕਰਨਗੇ।

ਐਡਵੋਕੇਟ ਲਵਪ੍ਰੀਤ ਸਿੰਘ ਇਕੋਲਾਹਾ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਖੰਨਾ ਹਲਕੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਜਤਾਈ ਗਈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਦੀਪ ਸਿੰਘ ਰੁਪਾਲੋ, ਹਲਕਾ ਇੰਚਾਰਜ ਪਾਇਲ, ਗੁਰਪ੍ਰੀਤ ਸਿੰਘ ਭੱਟੀ, ਅਮਰਿੰਦਰ ਸਿੰਘ ਲਿਬੜਾ, ਰਾਜਵਿੰਦਰ ਸਿੰਘ ਲਿਬੜਾ, ਨਿਰਭੈ ਸਿੰਘ ਮਾਲੋਵਾਲ, ਭੁਪਿੰਦਰ ਸਿੰਘ ਲਿਬੜਾ, ਦਿਲਪ੍ਰੀਤ ਸਿੰਘ ਢਿੱਲੋਂ ਅਤੇ ਨਾਜ਼ਰ ਸਿੰਘ ਢਿੱਲੋਂ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।

Related posts

ਡੇਰਾਬੱਸੀ ‘ਚ 66 ਕੇ.ਵੀ. ਨਵੇਂ ਬਿਜਲੀ ਗ੍ਰਿਡ ਦਾ ਉਦਘਾਟਨ, ਉਦਯੋਗਾਂ ਨੂੰ ਮਿਲੇਗੀ ਨਿਰਵਿਘਨ ਬਿਜਲੀ

JL News

गरबा के अंतिम दिन में लड़की और और उसकी सहेली ने खोया मोबाइल-

JL News

सांसद गुमान सिंह डामोर एवं गणमान्य जनों ने अलीराजपुर से प्रताप नगर ट्रेन को हरी झंडी दिखाकर किया रवाना

Mukesh Singh
Download Application