Punjab Punjabi

ਪੰਜਾਬ ਦੇ ਦੋ ਜ਼ਿਲ੍ਹਿਆਂ ਦੀ ਡਰੱਗ ਇੰਸਪੈਕਟਰ ਰਿਸ਼ਵਤ ਦੇ ਦੋਸ਼ ‘ਚ ਗ੍ਰਿਫ਼ਤਾਰ,ਪੜੋ ਪੂਰਾ ਮਾਮਲਾ।

ਜੇਐਲ ਨਿਊਜ਼ / JL NEWS

ਅੰਮ੍ਰਿਤਸਰ (ਪੰਜਾਬ) / 29-06-2022

ਪੰਜਾਬ ਦੇ ਦੋ ਜਿਲ੍ਹੇ ਗੁਰਦਾਸਪੁਰ ਤੇ ਪਠਾਨਕੋਟ ਦੀ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਪੁਲਿਸ ਨੇ ਅੰਮ੍ਰਿਤਸਰ(ਪੰਜਾਬ) ਤੋਂ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਸਰ ਦੇ ਨਿਊ ਅੰਮ੍ਰਿਤਸਰ ਦੀ ਰਹਿਣ ਵਾਲੀ ਬਬਲੀਨ ਕੌਰ ਦੇ ਘਰ  ਜਦ ਛਾਪੇਮਾਰੀ ਕਰਨ ਆਈ ਪੁਲਿਸ ਨੇ ਉਸ ਦੀ ਘਰ ‘ਚ ਤਲਾਸ਼ੀ ਲੀਤੀ ਗਈ ਪਰ ਉਹ ਘਰ ਮੌਜੂਦ ਨਹੀਂ ਸੀ। ਦੱਸਿਆ ਗਿਆ ਕਿ ਡਰੱਗ ਇੰਸਪੈਕਟਰ ਘਰ ਛੱਡ ਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ,ਅੰਮ੍ਰਿਤਸਰ ਵਿੱਚ ਲੁਕੀ ਹੋਈ ਹੈ।ਪੁਲਿਸ ਨੇ ਯੂਨੀਵਰਸਿਟੀ ਪਹੁੰਚ ਕੇ ਬਬਲੀਨ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ। ਦੱਸਣਯੋਗ ਹੈ ਕਿ ਇਸ ਮਾਮਲੇ ਸਬੰਧੀ ਮੁੱਖ ਮੰਤਰੀ ਐਂਟੀ ਕੁਰੱਪਸ਼ਨ ਹੈਲਪਲਾਈਨ ਉਤੇ ਸ਼ਿਕਾਇਤ ਤੋਂ ਬਾਅਦ ਇਹ ਵੱਡੀ ਕਾਰਵਾਈ ਕੀਤੀ ਗਈ ਹੈ।

ਬਬਲੀਨ ਕੌਰ ਤੇ ਉਸ ਦੇ ਅਧੀਨ ਕੰਮ ਕਰਨ ਵਾਲੇ ਚਾਰ ਮੁਲਾਜ਼ਮਾਂ ਉੱਪਰ ਮੈਡੀਕਲ ਸਟੋਰ ਸੰਚਾਲਕ ਨੂੰ ਲਾਇਸੈਂਸ ਜਾਰੀ ਕਰਨ ਲਈ ਰਿਸ਼ਵਤ ਮੰਗਣ ਦਾ ਦੋਸ਼ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਪੁਲਿਸ ਨੇ ਚਾਰ ਕਰਮਚਾਰੀਆ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਬਬਲੀਨ ਕੌਰ ਦਾ ਨਾਂ ਲਿਆ। ਫਿਲਹਾਲ ਪੁਲਿਸ ਕੁਝ ਦੇਰ ਬਾਅਦ ਬਬਲੀਨ ਨੂੰ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਲੈ ਕੇ ਆਵੇਗੀ ਅਤੇ ਮੈਡੀਕਲ ਕਰਵਾਇਆ ਜਾਵੇਗਾ।

Related posts

ਜ਼ਿਲ੍ਹੇ ਦੇ 38 ਸਕੂਲਾਂ ਨੂੰ ਸਵੱਛ ਵਿਦਿਆਲਿਆ ਪੁਰਸਕਾਰ ਨਾਲ ਕੀਤਾ ਸਨਮਾਨਿਤ l

JL News

“ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਨ ਨੂੰ ਸਮਰਪਿਤ ਸਮਾਜਿਕ ਪਰਿਵਰਤਨ ਯਾਤਰਾ”….-ਪ੍ਰੋਫੈਸਰ ਡਾਕਟਰ ਦਵਿੰਦਰ ਸਿੰਘ

JL News

“ਹਲਕਾ ਡੇਰਾ ਬਾਬਾ ਨਾਨਕ ਵਿੱਚ ਐਮਐਲਏ ਰੰਧਾਵੇ ਦੀ ਅਗਵਾਈ ਵਿੱਚ ਹੋਇਆ ਪੂਰਾ ਵਿਕਾਸ”- ਭਿਖਾਰੀਵਾਲ

JL News
Download Application