Punjabi

ਵਾਲਮੀਕਿ ਭਾਈਚਾਰੇ ਨੇ ਦਿੱਤਾ ਪੰਜਾਬ ਬੰਦ ਦਾ ਸੱਦਾ-

ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰਹੇਗਾ ਬੰਦ।

ਜੇਐਲ ਨਿਊਜ਼ / JL NEWS

ਚੰਡੀਗੜ੍ਹ / 11–08–2022

ਕੱਲ ਸ਼ੁੱਕਰਵਾਰ ਨੂੰ ਪੰਜਾਬ ਬੰਦ ਰਹੇਗਾ। ਇਕ ਪਾਸੇ ਜਿੱਥੇ ਕਿਸਾਨ ਜਲੰਧਰ-ਲੁਧਿਆਣਾ ਹਾਈਵੇਅ ਬੰਦ ਕਰਨਗੇ, ਉੱਥੇ ਹੀ ਵਾਲਮੀਕਿ ਭਾਈਚਾਰੇ ਨੇ ਵੀ ਕੱਲ ਨੂੰ ਬੰਦ ਦਾ ਸੱਦਾ ਦਿੱਤਾ ਹੈ। ਵਾਲਮੀਕਿ ਭਾਈਚਾਰੇ ਵੱਲੋਂ ਅੰਮ੍ਰਿਤਸਰ ਦੇ ਸ਼੍ਰੀ ਰਾਮਤੀਰਥ ਤੋਂ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਉਧਰ ਵਾਲਮੀਕਿ ਭਾਈਚਾਰੇ ਦੇ ਰੋਸ ਦੇ ਚਲਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਈਚਾਰੇ ਦੇ ਅਹੁਦੇਦਾਰਾਂ ਨਾਲ ਮੀਟਿੰਗ ਵੀ ਕੀਤੀ, ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ਼ਿਰਕਤ ਕਰਨੀ ਸੀ ਪਰ ਉਹ ਨਹੀਂ ਆਏ, ਜਿਸ ਤੋਂ ਬਾਅਦ ਭਾਈਚਾਰੇ ਵਿੱਚ ਇਸ ਗੱਲ ਦਾ ਗੁੱਸਾ ਵੀ ਵੇਖਣ ਨੂੰ ਮਿਲ ਰਿਹਾ ਹੈ।

ਭਾਈਚਾਰੇ ਨੇ ਭਗਵਾਨ ਵਾਲਮੀਕਿ ਦੇ ਪਵਿੱਤਰ ਅਸਥਾਨ ਸ਼੍ਰੀ ਰਾਮਤੀਰਥ ਤੋਂ ਫਰਮਾਨ ਜਾਰੀ ਕੀਤਾ ਕਿ 12 ਅਗਸਤ ਨੂੰ ਪੰਜਾਬ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗਾ। ਸਮਾਜ ਸੇਵੀ ਆਗੂਆਂ ਨੇ ਕਿਹਾ ਕਿ ਰੱਖੜੀ ਦੇ ਤਿਉਹਾਰ ਕਾਰਨ 11 ਅਗਸਤ ਨੂੰ ਬੰਦ ਨਹੀਂ ਕੀਤਾ ਗਿਆ ਸਗੋਂ 12 ਅਗਸਤ ਨੂੰ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਹ ਬੰਦ ਦਾ ਸੱਦਾ ਵਾਲਮੀਕਿ ਭਾਈਚਾਰੇ ਵੱਲੋਂ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਦੀ ਟਿੱਪਣੀ ਤੋਂ ਬਾਅਦ ਦਿੱਤਾ ਗਿਆ। ਭਾਈਚਾਰੇ ਨੇ ਸਾਰਿਆਂ ਨੂੰ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ।

 

Related posts

ਜਸਟਿਨ ਬੀਬਰ ਦਾ ਚਿਹਰਾ ਹੋਇਆ ਅਧਰੰਗੀ, ਵੀਡਿਓ ਰਾਹੀਂ ਦਿੱਤੀ ਜਾਣਕਾਰੀ !

JL News

ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦੇ ਛੇਵੇਂ ਦਿਨ ਹੋਏ ਫੁੱਟਬਾਲ, ਕਬੱਡੀ, ਵਾਲੀਬਾਲ, ਰੋਲਰ ਸਕੇਟਿੰਗ ਮੁਕਾਬਲੇ: ਜ਼ਿਲ੍ਹਾ ਖੇਡ ਅਫਸਰ

JL News

 ਬਿਜਲੀ ਮੰਤਰੀ ਦੇ ਹਲਕੇ ਵਿੱਚ ਕੱਲ ਦੀ ਬੱਤੀ ਬੰਦ,ਦੁਕਾਨਦਾਰ ਪਰੇਸ਼ਾਨ।

JL News
Download Application