Punjabi

ਪੰਜਾਬ ਸਰਕਾਰ ਵੱਲੋਂ ਘਰੇਲੂ ਮਹਿਲਾਵਾਂ ਨੂੰ ਡੇਅਰੀ ਫਾਰਮਿੰਗ ਨਾਲ ਜੋੜਿਆ ਜਾਵੇਗਾ : ਵਿਧਾਇਕ ਸ਼ੈਰੀ ਕਲਸੀ

 

ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਮਹਿਲਾ ਦੁੱਧ ਉਤਪਾਦਕਾਂ ਨੂੰ 2 ਤੋਂ 5 ਪਸ਼ੂਆਂ ਦੀ ਖਰੀਦ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।

ਜੇਐਲ ਨਿਊਜ਼ / JL NEWS

ਬਟਾਲਾ(ਪੰਜਾਬ) / 10-06-2022

 

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਘਰੇਲੂ ਮਹਿਲਾਵਾਂ ਨੂੰ ਡੇਅਰੀ ਫਾਰਮਿੰਗ ਨਾਲ ਜੋੜਨ ਦੇ ਉਪਰਾਲੇ ਅਰੰਭ ਕੀਤੇ ਗਏ ਹਨ ਤਾਂ ਜੋ ਮਹਿਲਾਵਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ। ਇਹ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਨੇ ਦੱਸਿਆ ਕਿ ਪਸ਼ੂ ਪਾਲਣ ਅਤੇ ਡੇਅਰੀ ਵਿਭਾਗ ਵੱਲੋਂ ਕਮਰਸ਼ੀਅਲ ਡੇਅਰੀ ਫਾਰਮ ਸਥਾਪਿਤ ਕਰਨ ਦੇ ਨਾਲ ਨਾਲ ਮਹਿਲਾਵਾਂ ਨੂੰ ਵੀ ਦੁੱਧ ਦੇ ਕਿੱਤੇ ਨਾਲ ਜੋੜਨ ਲਈ ਵਿਸੇਸ਼ ਉਪਰਾਲੇ ਕੀਤੇ ਜਾਣਗੇ।

ਵਿਧਾਇਕ ਅਮਨ ਸ਼ੇਰ ਸਿੰਘ ਕਲਸੀ (ਸ਼ੈਰੀ ਕਲਸੀ) ਨੇ ਕਿਹਾ ਕਿ ਆਮ ਤੌਰ ਤੇ ਪੰਜਾਬ ਵਿੱਚ ਜੱਦੀ ਪੁਸ਼ਤੀ ਪਸ਼ੂ ਦੀ ਸਾਂਭ-ਸੰਭਾਲ ਘਰੇਲੂ ਔਰਤਾਂ ਵੱਲੋਂ ਹੀ ਕੀਤੀ ਜਾਂਦੀ ਹੈ। ਇਸ ਲਈ ਸਰਕਾਰ ਨੇ ਮਹਿਸੂਸ ਕੀਤਾ ਹੈ ਕਿ ਮਹਿਲਾਵਾਂ ਲਈ ਇੱਕ ਨਿਰੋਲ ਸਕੀਮ ਉਲੀਕੀ ਜਾਵੇ। ਉਨਾਂ ਦੱਸਿਆ ਕਿ ਇਸ ਸਕੀਮ ਅਧੀਨ ਰਾਜ ਸਰਕਾਰ ਵੱਲੋਂ ਮਹਿਲਾ ਦੁੱਧ ਉਤਪਾਦਕਾਂ ਨੂੰ 2 ਤੋਂ 5 ਪਸ਼ੂਆਂ ਦੀ ਖਰੀਦ ਕਰਨ ਲਈ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ ਜਿਸ ਨਾਲ ਸੂਬੇ ਦੀਆਂ ਮਹਿਲਾਵਾਂ ਆਤਮ ਨਿਰਭਰ ਹੋ ਸਕਣਗੀਆਂ।

ਉਨਾਂ ਨਾਲ ਹੀ ਦੱਸਿਆ ਕਿ ਇਸ ਤੋਂ ਇਲਾਵਾ ਮਹਿਲਾ ਦੁੱਧ ਉਤਪਾਦਕਾਂ ਨੂੰ ਪਸ਼ੂਆਂ ਦੇ ਬੀਮੇ ਤੇ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ ਅਤੇ ਨਾਲ ਹੀ ਮਨਰੇਗਾ ਵੱਲੋਂ ਚਲਾਈ ਜਾ ਰਹੀ ਸਕੀਮ ਅਧੀਨ ਪਸ਼ੂ ਢਾਰਿਆਂ ਤੇ ਵੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਇਸ ਸਕੀਮ ਨੂੰ ਬਲਾਕ ਪੱਧਰ ਤੇ ਲਾਗੂ ਕੀਤਾ ਜਾਵੇਗਾ, ਜਿਸ ਵਿੱਚ ਹਰ ਬਲਾਕ ਵਿੱਚ 300 ਯੂਨਿਟ ਸਥਾਪਿਤ ਕੀਤੇ ਜਾਣਗੇ।

Related posts

ਨਸ਼ਾ ਵਿਰੋਧੀ ਸਮਾਜ ਨਿਰਮਾਣ ਸੁਸਾਇਟੀ ਦੇ ਚੇਅਰਮੈਨ ਬਾਲ ਕ੍ਰਿਸ਼ਨ ਸ਼ਰਮਾ ਨੇ ਮਾਤਾ ਭੱਦਰਕਾਲੀ ਮੰਦਿਰ ਵਿਖੇ ਟੇਕਿਆ ਮੱਥਾ:-

JL News

ਨਵਜੋਤ ਸਿੱਧੂ ਨੂੰ ਮੈਡੀਕਲ ਜਾਂਚ ਲਈ ਲਿਆਂਦਾ ਗਿਆ PGI

JL News

ਹਲਕਾ ਅਮਲੋਹ ‘ਚ ‘ਆਪ’ ਦਾ ਕਾਫ਼ਲਾ ਲਗਾਤਾਰ ਹੋ ਰਿਹਾ ਮਜ਼ਬੂਤ, ਹਿਮਤਗੜ੍ਹ ਛੰਨਾ ਤੋਂ ਦਰਜਨ ਭਰ ਪਰਿਵਾਰ ‘ਆਪ’ ‘ਚ ਸ਼ਾਮਿਲ

JL News
Download Application