Last 24 Hour Punjab Punjabi

ਇਸਤਰੀ ਅਕਾਲੀ ਦਲ ਦੀ ਅਹਿਮ ਮੀਟਿੰਗ, ਬੀਬੀ ਕੁਲਦੀਪ ਕੌਰ ਗਗਨ ਕਾਲੀਰਾਓ ਹਲਕਾ ਖੰਨਾ ਦੇ ਇੰਚਾਰਜ ਨਿਯੁਕਤ

ਜੇਐਲ ਨਿਊਜ਼ / JL NEWS 

ਖੰਨਾ/ਚੰਡੀਗੜ੍ਹ / 08-06-2026

(ਰਿਪੋਰਟ – ਜੇ ਪੀ ਸਿੰਘ, ਸੁਖਦੇਵ ਸਿੰਘ)

ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਇਸਤਰੀ ਵਿੰਗ ਦੀ ਇੱਕ ਅਹਿਮ ਮੀਟਿੰਗ ਹੋਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਇਸਤਰੀ ਵਿੰਗ ਵਿੱਚ ਕਈ ਅਹਿਮ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ। ਇਸੇ ਲੜੀ ਤਹਿਤ ਸਤਿਕਾਰਯੋਗ ਬੀਬੀ ਕੁਲਦੀਪ ਕੌਰ ਜੀ ਗਗਨ ਕਾਲੀਰਾਓ ਨੂੰ ਇਸਤਰੀ ਅਕਾਲੀ ਦਲ ਹਲਕਾ ਖੰਨਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

*ਯਾਦਵਿੰਦਰ ਸਿੰਘ ਯਾਦੂ ਨੇ ਦਿੱਤੀ ਵਧਾਈ:*

ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਬੀਬੀ ਕੁਲਦੀਪ ਕੌਰ ਜੀ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਬਹੁਤ-ਬਹੁਤ ਮੁਬਾਰਕਬਾਦ ਦਿੱਤੀ ਅਤੇ ਇਸ ਨਿਯੁਕਤੀ ਲਈ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ, “ਇਸਤਰੀ ਅਕਾਲੀ ਦਲ ਵੱਲੋਂ ਲਗਾਤਾਰ ਪੰਜਾਬ ਦੀਆਂ ਔਰਤਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਜਾਂਦੀ ਹੈ। ਸਾਨੂੰ ਪੂਰਾ ਯਕੀਨ ਹੈ ਕਿ ਬੀਬੀ ਕੁਲਦੀਪ ਕੌਰ ਜੀ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਨਿਭਾਉਣਗੇ ਅਤੇ ਹਲਕਾ ਖੰਨਾ ਦੇ ਹਰ ਘਰ ਤੱਕ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।”

Related posts

स्कूली विद्यार्थियों ने वोट आकृति बनकर मतदाता जागरूकता की पहल की

JL News

ਜ਼ਿਲ੍ਹਾ ਟਰੈਫਿਕ ਇੰਚਾਰਜ ਏਐਸਆਈ ਤਰਸੇਮ ਸਿੰਘ ਨੂੰ ਉਨ੍ਹਾਂ ਦੀ ਵਧੀਆ ਕਾਰਗੁਜ਼ਾਰੀ, ਇਮਾਨਦਾਰੀ ਅਤੇ ਆਪਣੀ ਡਿਊਟੀ ਪ੍ਰਤੀ ਸਮਰਪਿਤ ਸੇਵਾਵਾਂ ਦੇ ਮੱਦੇਨਜ਼ਰ ਡੀਜੀਪੀ ਕਮੈਂਡੇਸ਼ਨ ਡਿਸਕ (DGP Commendation Disc) ਨਾਲ ਕੀਤਾ ਗਿਆ ਸਨਮਾਨਿਤ।

JL News

ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਛੇ ਪਿਸਤੌਲਾਂ ਸਮੇਤ ਤਿੰਨ ਕਾਬੂ

JL News
Download Application