Last 24 Hour Punjab Punjabi

ਭਾਜਪਾ ਪੰਜਾਬ ਦੇ ਨਵ-ਨਿਯੁਕਤ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਦੀ ਤਾਜਪੋਸ਼ੀ, ਸਿੱਧੂਪੁਰ ਵੱਲੋਂ ਮਿਠਾਈ ਖੁਆ ਕੇ ਦਿੱਤੀ ਵਧਾਈ – “ਮਿਸ਼ਨ 2027” ਦਾ ਕੀਤਾ ਆਗਾਜ਼

ਜੇਐਲ ਨਿਊਜ਼ / JL NEWS 

ਖੰਨਾ(ਪੰਜਾਬ) /03-06-2026

(ਰਿਪੋਰਟ:- ਜੇ ਪੀ ਸਿੰਘ, ਸੁਖਦੇਵ ਸਿੰਘ) 

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਜੀ ਦੀ ਤਾਜਪੋਸ਼ੀ ਮੌਕੇ ਹਲਕਾ ਇੰਚਾਰਜ ਕੁਲਦੀਪ ਸਿੰਘ ਸਿੱਧੂਪੁਰ ਵੱਲੋਂ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਤੇ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ ਗਈ।

ਇਸ ਮੌਕੇ ਸ. ਸਿੱਧੂਪੁਰ ਨੇ ਕਿਹਾ ਕਿ ਸ. ਕੇਵਲ ਸਿੰਘ ਢਿੱਲੋਂ ਜੀ ਦੀ ਅਗਵਾਈ ਹੇਠ ਪੰਜਾਬ ਭਾਜਪਾ ਨਵੀਆਂ ਬੁਲੰਦੀਆਂ ਛੂਹੇਗੀ। ਉਨ੍ਹਾਂ ਕਿਹਾ ਕਿ ਪਾਰਟੀ ਨੇ “ਮਿਸ਼ਨ 2027” ਦਾ ਆਗਾਜ਼ ਕਰ ਦਿੱਤਾ ਹੈ ਤੇ ਸੂਬੇ ‘ਚ ਭਾਜਪਾ ਦੀ ਸਰਕਾਰ ਬਣਾਉਣ ਲਈ ਹਰ ਵਰਕਰ ਦਿਨ-ਰਾਤ ਇੱਕ ਕਰ ਦੇਵੇਗਾ।

ਸ. ਸਿੱਧੂਪੁਰ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਕਿਸਾਨ, ਮਜ਼ਦੂਰ, ਮੁਲਾਜ਼ਮ ਤੇ ਵਪਾਰੀ ਵਰਗ ਦੇ ਹਰ ਮਸਲੇ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਇਆ ਜਾਵੇਗਾ।

ਇਸ ਮੌਕੇ ਸੂਬਾ ਪ੍ਰਧਾਨ ਸ.ਕੇਵਲ ਢਿੱਲੋਂ ਨੇ ਵਿਸ਼ਵਾਸ ਦਿਵਾਇਆ ਕਿ ਪਾਰਟੀ ਦੇ ਹਰ ਵਰਕਰ ਦੀ ਮਿਹਨਤ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਤੇ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਭਾਜਪਾ ਪੂਰੇ ਬਹੁਮਤ ਨਾਲ ਸਰਕਾਰ ਬਣਾਏਗੀ।

Related posts

“ਮੋਦੀ-ਸ਼ਾਹ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਸੰਯੁਕਤ ਕਿਸਾਨ ਸਭਾ ਦਾ ਸੰਘਰਸ਼ ਹੋਵੇਗਾ ਹੋਰ ਤਿੱਖਾ” — ਕਰਨੈਲ ਸਿੰਘ ਇਕੋਲਾਹਾ

JL News

जल जीवन मिशन एवं ग्रामीण जलापूर्ति कार्यों को गुणवत्ता के साथ समय करें पूर्ण-जिलाधिकारी

JL News

ग्राम वासियों को वितरित किए गए आयुष्मान कार्ड

JL News
Download Application