Punjabi

ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਝਟਕਾ: ਹਾਈਕੋਰਟ ਨੇ ਖਾਰਿਜ ਕੀਤੀ ਪਟੀਸ਼ਨ।

ਜੇ ਐਲ ਨਿਊਜ਼ / JL NEWS

ਪੰਜਾਬ  /  06-06-2022

ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਜੱਗੂ ਭਗਵਾਨਪੁਰੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਾ ਹੈ। ਹਾਈ ਕੋਰਟ ਨੇ ਉਸ ਦੀ ਮਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਦੱਸ ਦਈਏ ਕਿ  ਭਗਵਾਨਪੁਰੀਆ ਦੀ ਮਾਂ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਜੱਗੂ ਨੂੰ ਜੇਲ ‘ਚੋਂ ਬਾਹਰ ਲਿਆਉਣ ‘ਤੇ ਬੁਲੇਟ ਪਰੂਫ ਜੈਕੇਟ ਅਤੇ ਗੱਡੀ ਮੁਹੱਈਆ ਕਰਵਾਈ ਜਾਵੇ। ਹਾਈਕੋਰਟ ਨੇ ਇਸ ਮਾਮਲੇ ‘ਚ ਕਿਹਾ ਕਿ ਜੱਗੂ ਭਗਵਾਨਪੁਰੀਆ ਤਿਹਾੜ ਜੇਲ ‘ਚ ਬੰਦ ਹੈ, ਇਸ ਲਈ ਉਸ ਨੂੰ ਦਿੱਲੀ ਦੀ ਅਦਾਲਤ ‘ਚ ਪਟੀਸ਼ਨ ਦਾਇਰ ਕਰਨੀ ਚਾਹੀਦੀ ਹੈ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਜੱਗੂ ਭਗਵਾਨਪੁਰੀਆ ਦਾ ਨਾਂ ਸਾਹਮਣੇ ਆ ਰਿਹਾ ਹੈ। ਕੁਝ ਸਮਾਂ ਪਹਿਲਾਂ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗੈਂਗਸਟਰ ਸ਼ਾਹਰੁਖ ਨੂੰ ਫੜਿਆ ਸੀ। ਉਸ ਨੇ ਕਿਹਾ ਸੀ ਕਿ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਵਿੱਚ ਗੈਂਗਸਟਰ ਲਾਰੈਂਸ ਨਾਲ ਜੱਗੂ ਭਗਵਾਨਪੁਰੀਆ ਵੀ ਸ਼ਾਮਲ ਹੈ। ਜੱਗੂ ਭਗਵਾਨਪੁਰੀਆ ਨੂੰ ਡਰ ਹੈ ਕਿ ਜੇਕਰ ਉਸ ਨੂੰ ਤਿਹਾੜ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ ਤਾਂ ਉਸ ਦਾ ਕਤਲ ਹੋ ਸਕਦਾ ਹੈ। ਇਸ ਦਾ ਪੰਜਾਬ ਪੁਲਿਸ ਨਾਲ ਮੁਕਾਬਲਾ ਹੋਣ ਦਾ ਵੀ ਸ਼ੱਕ ਹੈ। ਇਸ ਕਾਰਨ ਉਸ ਦੀ ਮਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚੀ ਸੀ। ਮੂਸੇਵਾਲਾ ਕਤਲ ਕਾਂਡ ‘ਚ ਨਾਮ ਚਰਚਾ ‘ਚ ਆਉਣ ਤੋਂ ਬਾਅਦ ਪੰਜਾਬ ਪੁਲਿਸ ਉਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਪੁੱਛਗਿੱਛ ਕਰ ਸਕਦੀ ਹੈ।

Related posts

ਮਾਰਕਫੈਡ ਡੇਲੀਵੇਜ ਵਰਕਰ ਯੂਨੀਅਨ ਨੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੂੰ ਸੌਂਪਿਆ ਮੰਗ ਪੱਤਰ

JL News

“ਹਲਕਾ ਡੇਰਾ ਬਾਬਾ ਨਾਨਕ ਵਿੱਚ ਐਮਐਲਏ ਰੰਧਾਵੇ ਦੀ ਅਗਵਾਈ ਵਿੱਚ ਹੋਇਆ ਪੂਰਾ ਵਿਕਾਸ”- ਭਿਖਾਰੀਵਾਲ

JL News

ਭਿਖਾਰੀਵਾਲ ਦੇ ਸੁੱਖ ਭੰਡਾਰ ਚਰਚ ਵਿੱਚ ਨੌਜਵਾਨਾਂ ਵੱਲੋਂ ਸ਼ਰਧਾ ਭਾਵਨਾ ਨਾਲ ਚਰਚ ਦਾ ਲੈਂਟਰ ਪਾਇਆ ਗਿਆ

JL News
Download Application