Last 24 Hour Punjab Punjabi

ਪਿੰਡ ਜੱਲੂਣਪੁਰ ਦੀ ਪੰਚਾਇਤ ਵੱਲੋਂ ਜ਼ਿਲ੍ਹਾ ਪਰਿਸ਼ਦ ਚੇਅਰਮੈਨ ਜਗਰੂਪ ਸਿੰਘ ਤੇ ਬਲਾਕ ਸੰਮਤੀ ਮੈਂਬਰ ਇਕਬਾਲ ਸਿੰਘ ਦਾ ਸਨਮਾਨ

ਜੇਐਲ ਨਿਊਜ਼ / JL NEWS 

ਖੰਨਾ/ਜੱਲੂਣਪੁਰ(ਪੰਜਾਬ) / 13-06-2026

(ਰਿਪੋਰਟ-ਜੇ ਪੀ ਸਿੰਘ, ਸੁਖਦੇਵ ਸਿੰਘ)

ਗ੍ਰਾਮ ਪੰਚਾਇਤ ਪਿੰਡ ਜੱਲੂਣਪੁਰ, ਆਮ ਆਦਮੀ ਪਾਰਟੀ ਦੇ ਸਮੂਹ ਵਰਕਰ ਸਾਹਿਬਾਨ ਅਤੇ ਨਗਰ ਨਿਵਾਸੀਆਂ ਵੱਲੋਂ ਅੱਜ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਸ. ਜਗਰੂਪ ਸਿੰਘ ਅਤੇ ਬਲਾਕ ਸੰਮਤੀ ਦੇ ਮੈਂਬਰ ਸ. ਇਕਬਾਲ ਸਿੰਘ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਚੇਅਰਮੈਨ ਸ. ਜਗਰੂਪ ਸਿੰਘ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਪਿੰਡ ਦੇ ਵਿਕਾਸ ਕਾਰਜਾਂ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਉਨ੍ਹਾਂ ਪਿੰਡ ਦੀ ਡਿਵੈਲਪਮੈਂਟ ਲਈ ਵਿਸ਼ੇਸ਼ ਗਰਾਂਟਾਂ ਜਾਰੀ ਕਰਨ ਦਾ ਵਾਅਦਾ ਵੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ।

ਇਸ ਸਮਾਗਮ ‘ਚ ਸਰਪੰਚ ਸੁਖਵਿੰਦਰ ਸਿੰਘ, ਪੰਚ ਮਨਪ੍ਰੀਤ ਸਿੰਘ, ਪੰਚ ਲਖਵਿੰਦਰ ਸਿੰਘ, ਪੰਚ ਜੰਗ ਸਿੰਘ, ਪੰਚ ਨਿਰਮਲ ਸਿੰਘ, ਪੰਚ ਸੰਦੀਪ ਕੌਰ, ਪੰਚ ਮਨਪ੍ਰੀਤ ਕੌਰ ਤੋਂ ਇਲਾਵਾ ਸ. ਅਵਤਾਰ ਸਿੰਘ ਅੜਤੀਆ, ਸ. ਜਸਪਾਲ ਸਿੰਘ, ਸ. ਗੁਰਨਾਮ ਸਿੰਘ, ਸ. ਅਮਨਦੀਪ ਸਿੰਘ, ਆਮ ਆਦਮੀ ਪਾਰਟੀ ਦੇ ਸ. ਅਮਰਜੀਤ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਲਖਵੀਰ ਸਿੰਘ, ਸਾਬਕਾ ਸਰਪੰਚ ਸ. ਹਰਮਲ ਸਿੰਘ, ਸ. ਨਿਰਮਲ ਸਿੰਘ, ਧਰਮਜੀਤ ਸਿੰਘ, ਗੁਰਮੇਲ ਸਿੰਘ, ਵਰਿੰਦਰ ਸਿੰਘ, ਸੰਦੀਪ ਸਿੰਘ, ਸਨੀ ਧੀਮਾਨ ਅਤੇ ਪਿੰਡ ਦੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

ਸਮਾਗਮ ਦੌਰਾਨ ਪਿੰਡ ਵਾਸੀਆਂ ਨੇ ਚੇਅਰਮੈਨ ਸਾਹਿਬ ਅੱਗੇ ਪਿੰਡ ਦੀਆਂ ਮੁੱਖ ਸਮੱਸਿਆਵਾਂ ਵੀ ਰੱਖੀਆਂ, ਜਿਨ੍ਹਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ ਗਿਆ।

Related posts

अमृत महोत्सव के अन्तर्गत ‘‘ हर घर तिरंगा‘‘ कार्यक्रम को जनपद में सफल बनाने के उददेश्य से जिलाधिकारी के अध्यक्षता मे कलेक्ट्रेट सभागार में बैठक आयोजित की गई।

JL News

ਬਾਬਾ ਅਜੇ ਸਿੰਘ ਕਾਲਜ ਗੁਰਦਾਸ ਨੰਗਲ ਵਿਖੇ ਹੋਏ ਗਤਕੇ ਦੇ ਮੁਕਾਬਲੇ

JL News

ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਿਆ ਸਿੱਧੂ ਮੂਸੇਵਾਲਾ ਦਾ ਪਰਿਵਾਰ।

JL News
Download Application