Punjabi

ਪੰਜਾਬ ਸਰਕਾਰ ਵੱਲੋ ਲੋਕਾਂ ਨੂੰ ਵਾਤਾਵਰਨ ਬਚਾਉਣ ਦਾ ਸੱਦਾ ਦੇਣ ਲਈ ਧੂਰੀ ‘ਚ ਸੂਬਾ ਪੱਧਰੀ ਸਮਾਗਮl

 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਦਾ ਵੀ ਰੱਖਿਆ ਜਾਵੇਗਾ ਨੀਂਹ ਪੱਥਰ

 

ਧੂਰੀ ਹਲਕੇ ‘ਚ ਚੱਲਦੇ-ਫਿਰਦੇ ਸਕੂਲ ‘ਗਿਆਨ ਕਿਰਨਾਂ ਦੀ ਛੋਹ’ ਦੀ ਵੀ ਕੀਤੀ ਜਾਵੇਗੀ ਸ਼ੁਰੂਆਤ

ਜੇਐਲ ਨਿਊਜ਼ / JL NEWS 

ਸੰਗਰੂਰ(ਪੰਜਾਬ) / 04–08–2022

ਸਿਰਫ ਇੱਕੋ ਵਾਰ ਵਰਤੇ ਜਾ ਸਕਣ ਵਾਲੇ ਪਲਾਸਟਿਕ ਨਾਲ ਵਾਤਾਵਰਨ ਨੂੰ ਹੋ ਰਹੇ ਨੁਕਸਾਨ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਪੰਜਾਬ ਦੇ ਵਾਤਾਵਰਨ ਨੂੰ ਮੁੜ ਤੋਂ ਹਰਿਆ-ਭਰਿਆ ਬਣਾਉਣ ਲਈ ਲੋਕਾਂ ਨੂੰ ਵਣ ਮਹਾਂਉਤਸਵ ਤਹਿਤ ਵੱਧ ਤੋਂ ਵੱਧ ਬੂਟੇ ਲਾਉਣ ਲਈ ਜਾਗਰੂਕ ਕਰਨ ਹਿੱਤ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿਚ ਸੂਬਾ ਪੱਧਰੀ ਸਮਾਗਮ ਭਲਕੇ 5 ਅਗਸਤ ਨੂੰ ਧੂਰੀ ਵਿਖੇ ਪ੍ਰਿੰਸ ਵਿਲੇ ਪੈਲੇਸ ‘ਚ ਮਨਾਇਆ ਜਾ ਰਿਹਾ ਹੈ। ਇਸ ਮੌਕੇ ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਸੰਗਰੂਰ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾ। ਇਸਦੇ ਨਾਲ ਹੀ ਧੂਰੀ ਹਲਕੇ ‘ਚ ਚੱਲਦੇ-ਫਿਰਦੇ ਸਕੂਲ ‘ਗਿਆਨ ਕਿਰਨਾਂ ਦੀ ਛੋਹ’ ਦੀ ਵੀ ਸ਼ੁਰੂਆਤ ਕੀਤੀ ਜਾਵੇਗੀ।

ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਕੋ ਵਾਰ ਵਰਤੇ ਜਾਣ ਵਾਲੀ ਪਲਾਸਟਿਕ ਦੀ ਵਰਤੋਂ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ ਤੇ ਭਲਕੇ ਧੂਰੀ ਵਿਖੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ‘ਚ ਲੋਕਾਂ ਨੂੰ ਇਸ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਮੌਕੇ ਪਲਾਸਟਿਕ ਦੇ ਬਦਲ ਵਜੋਂ ਜੂਟ ਦੇ ਥੈਲੇ ਵੀ ਵੰਡੇ ਜਾਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਾਲ ਹੀ ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ 72ਵਾਂ ਸੂਬਾ ਪੱਧਰੀ ਵਣ ਮਹਾਂਉਤਸਵ ਵੀ ਮਨਾਇਆ ਜਾਵੇਗਾ ਤੇ ਉਹ ਵਾਤਾਵਰਨ ਨੂੰ ਬਚਾਉਣ ਹਿੱਤ ਪੌਦੇ ਲਗਾਉਣ ਦੀ ਰਸਮੀ ਸ਼ੁਰੂਆਤ ਕਰਨਗੇ। ਇਸ ਦੇ ਨਾਲ ਹੀ ਵਣ ਵਿਭਾਗ ਵੱਲੋਂ ਹਰਬਲ ਪ੍ਰੋਜੈਕਟ ਤਹਿਤ 72 ਕਿਸਮਾਂ ਦੇ ਪੌਦੇ, ਬੀਜ ਅਤੇ 72 ਕਿਸਮਾਂ ਦੇ ਪੰਛੀਆਂ ਨਾਲ ਸਬੰਧਤ ਪ੍ਰਦਰਸ਼ਨੀ ਲਗਾਈ ਜਾਵੇਗੀ ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਏ.ਡੀ.ਸੀ. (ਵਿਕਾਸ) ਵਰਜੀਤ ਵਾਲੀਆ, ਏ.ਡੀ.ਸੀ. (ਜ) ਅਨਮੋਲ ਸਿੰਘ ਧਾਲੀਵਾਲ, ਏ.ਡੀ.ਸੀ. (ਸ਼ਹਿਰੀ ਵਿਕਾਸ) ਲਤੀਫ਼ ਅਹਿਮਦ, ਐਸ.ਡੀ.ਐਮ. ਧੂਰੀ ਅਮਿਤ ਗੁਪਤਾ, ਡੀ.ਐਫ.ਓ. ਮੋਨਿਕਾ ਯਾਦਵ, ਐਸ.ਪੀ. ਜਸਬੀਰ ਸਿੰਘ, ਐਕਸੀਅਨ ਪੀ.ਪੀ.ਸੀ.ਬੀ. ਰਾਜੀਵ ਗੁਪਤਾ ਤੇ ਤਹਿਸੀਲਦਾਰ ਕੁਲਦੀਪ ਸਿੰਘ ਹਾਜ਼ਰ ਸਨl

Related posts

ਜਸਟਿਨ ਬੀਬਰ ਦਾ ਚਿਹਰਾ ਹੋਇਆ ਅਧਰੰਗੀ, ਵੀਡਿਓ ਰਾਹੀਂ ਦਿੱਤੀ ਜਾਣਕਾਰੀ !

JL News

ਸਾਕਾ ਨੀਲਾ ਤਾਰਾ ਬਰਸੀ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਕੌਮ ਦੇ ਨਾਮ ਸੰਦੇਸ਼।

JL News

96.51 ਪਾਸ ਫੀਸਦੀ ਨਾਲ ਜਿਲ੍ਹਾ ਫਾਜਿਲਕਾ ਦਾ ਬਾਰਵ੍ਹੀ ਦਾ ਨਤੀਜਾ ਰਿਹਾ ਸ਼ਾਨਦਾਰ -ਡਾ. ਬੱਲ, ਪੰਕਜ ਅੰਗੀ

JL News
Download Application