Punjabi

ਸਿਹਤ-ਸਿੱਖਿਆ ਵਰਗੀਆਂ ਸਹੁਲਤਾਂ ਤੋਂ ਸੱਖਣੇ ਬੱਚਿਆਂ ਦੇ ਪੂਨਰਵਾਸ ਸੰਬੰਧੀ ਸਮੀਖਿਆ ਬੈਠਕ।

ਜੇਐਲ ਨਿਊਜ਼ / JL NEWS

ਫਾਜਿ਼ਲਕਾ(ਪੰਜਾਬ)    /    09-06-2022

ਵੀਰਵਾਰ ਨੂੰ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਨੇ ਸਿਹਤ ਅਤੇ ਸਿੱਖਿਆ ਵਰਗੀਆਂ ਬੁਨਿਆਦੀ ਸਹੁਲਤਾਂ ਤੋਂ ਸੱਖਣੇ ਬੱਚਿਆਂ ਦੇ ਪੂਨਰਵਾਰ ਸਬੰਧੀ ਸਬੰਧਤ ਵਿਭਾਗਾਂ ਨਾਲ ਬੈਠਕ ਕੀਤੀ।ਉਨ੍ਹਾਂ ਨੇ ਬੈਠਕ ਦੌਰਾਨ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਹਦਾਇਤ ਕੀਤੀ ਕਿ ਅਜਿਹੇ ਬੱਚਿਆਂ ਦੀ ਪਹਿਚਾਣ ਕੀਤੀ ਜਾਵੇ ਜੋ ਪੜਾਈ ਦੀ ਉਮਰ ਵਿਚ ਸੜਕਾਂ ਤੇ ਫਿਰਦੇ ਹਨ ਜਾਂ ਬਾਲ ਮਜਦੂਰੀ ਕਰਦੇ ਹਨ ਅਤੇ ਫਿਰ ਉਨ੍ਹਾਂ ਦੇ ਪੂਨਰਵਾਸ ਸਬੰਧੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਅਜਿਹੇ ਬੱਚਿਆਂ ਲਈ ਸਿਹਤ ਵਿਭਾਗ ਸਬੰਧਤ ਖੇਤਰਾਂ ਵਿਚ ਮੈਡੀਕਲ ਕੈਂਪ ਵੀ ਲਗਾਵੇ ਅਤੇ ਉਨ੍ਹਾਂ ਦੀ ਜਰੂਰਤ ਅਨੁਸਾਰ ਕਾਰਵਾਈ ਕਰੇ। ਉਨ੍ਹਾਂ ਨੇ ਜਿ਼ਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਕਿਹਾ ਕਿ ਇੰਨ੍ਹਾਂ ਬੱਚਿਆਂ ਅਤੇ ਇੰਨ੍ਹਾਂ ਦੇ ਮਾਪਿਆਂ ਨੂੰ ਕਾਨੂੰਨੀ ਅਧਿਕਾਰਾਂ ਸਬੰਧੀ ਜਾਗਰੂਕ ਕੀਤਾ ਜਾਵੇ।

ਉਨ੍ਹਾਂ ਨੇ ਕਿਹਾ ਕਿ ਬੱਚਿਆਂ ਖਿਲਾਫ ਜ਼ੁਰਮਾਂ, ਬਾਲ ਮਜਦੂਰੀ ਦੀ ਸਿ਼ਕਾਇਤ ਜਾਂ ਕੋਈ ਮੁਸੀਬਤ ਵਿਚ ਫਸਿਆ ਬੱਚਾ ਚਾਇਲਡ ਲਾਇਨ ਹੈਲਪ ਲਾਈਨ ਨੰਬਰ 1098 ਤੇ ਵੀ ਕਾਲ ਕਰਕੇ ਮਦਦ ਲੈ ਸਕਦਾ ਹੈ। ਉਨ੍ਹਾਂ ਨੇ ਸਿੱਖਿਆ ਵਿਭਾਗ ਨੂੰ ਵੀ ਕਿਹਾ ਕਿ ਸਕੂਲਾਂ ਤੋਂ ਪੜਾਈ ਛੱਡ ਚੁੱਕੇ ਬੱਚਿਆਂ ਨੂੰ ਮੁੜ ਸਕੂਲਾਂ ਵਿਚ ਦਾਖਲ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਆਪਣੀ ਸਕੂਲੀ ਸਿੱਖਿਆ ਪੂਰੀ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਨੇ ਸਿਵਲ ਸਰਜਨ ਨੁੰ ਕਿਹਾ ਕਿ ਰਾਸ਼ਟਰੀ ਬਾਲ ਸੁਰੱਖਿਆ ਪ੍ਰੋਗਰਾਮ ਤਹਿਤ ਬੱਚਿਆਂ ਦੀ ਸਿਹਤ ਦੀ ਜਾਂਚ ਪ੍ਰਕ੍ਰਿਆ ਸਮੇਂ ਅਨੁਸਾਰ ਕੀਤੀ ਜਾਵੇ।

ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸਾਗਰ ਸੇਤੀਆ ਨੇ ਇਸ ਮੌਕੇ ਦੱਸਿਆ ਕਿ ਬਾਲ ਭਿਖਿਆ ਵਿਚ ਲੱਗੇ ਬੱਚਿਆਂ ਦੇ ਪੂਨਰਵਾਸ ਕਰਨ ਦੇ ਨਾਲ ਨਾਲ ਅਜਿਹੇ ਬੱਚਿਆਂ ਦੇ ਮਾਪਿਆਂ ਨੂੰ ਮਗਨਰੇਗਾ ਤਹਿਤ ਕੰਮ ਦਿਵਾਉਣ ਲਈ ਪੇਂਡੂ ਵਿਕਾਸ ਵਿਭਾਗ ਨਾਲ ਰਾਬਤਾ ਕੀਤਾ ਜਾ ਸਕਦਾ ਹੈ ਤਾਂ ਕਿ ਅਜਿਹੇ ਪਰਿਵਾਰਾਂ ਦੀ ਆਮਦਨ ਵਿਚ ਵਾਧਾ ਹੋ ਸਕੇ। ਉਨ੍ਹਾਂ ਨੇ ਦੱਸਿਆ ਕਿ ਪੇਂਡੂ ਵਿਕਾਸ ਵਿਭਾਗ ਵੱਲੋਂ ਆਂਗਣਬਾੜੀ ਕੇਂਦਰਾਂ ਦੀਆਂ ਇਮਾਰਤਾਂ ਵਿਚ ਸੁਧਾਰ ਲਈ ਵੀ ਕੰਮ ਕੀਤਾ ਜਾ ਰਿਹਾ ਹੈ।

ਵਧੀਕ ਡਿਪਟੀ ਕਮਿਸ਼ਨਰ ਜਨਰਲ ਸ: ਹਰਚਰਨ ਸਿੰਘ ਨੇ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮਲੇ ਨਾਲ ਕੰਮ ਕਰਨ ਅਤੇ ਬੱਚਿਆਂ ਦੇ ਜੀਵਨ ਪੱਧਰ ਵਿਚ ਸੁਧਾਰ ਤੇ ਉਨ੍ਹਾਂ ਨੂੰ ਚੰਗਾ ਨਾਗਰਿਕ ਬਣਾਊਣ ਲਈ ਕਾਰਜਸ਼ੀਲ ਹੋਣ। ਜਿ਼ਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਲਈ ਉਨ੍ਹਾਂ ਦਾ ਵਿਭਾਗ ਪੋ਼ਸਣ ਅਭਿਆਨ ਵੀ ਚਲਾਉਂਦਾ ਹੈ ਅਤੇ ਆਂਗਣਬਾੜੀ ਕੇਂਦਰਾਂ ਰਾਹੀਂ ਛੋਟੇ ਬੱਚਿਆਂ ਨੂੰ ਪੌਸਟਿਕ ਭੋਜਣ ਵੀ ਦਿੱਤਾ ਜਾ ਰਿਹਾ ਹੈ।

ਬੈਠਕ ਵਿਚ ਐਸਡੀਐਮ ਸ: ਰਵਿੰਦਰ ਸਿੰਘ ਅਰੋੜਾ, ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ, ਮੈਡਮ ਨਵੀਨ ਜ਼ਸੂਜਾ, ਸ੍ਰੀ ਸਾਹਿਲ ਮਿੱਤਲ ਆਦਿ ਵੀ ਹਾਜਰ ਸਨ।

Related posts

ਜਿਲ੍ਹਾ ਪੱਧਰ ਟੂਰਨਾਂਮੈਟਾਂ ਦਾ ਸੱਤਵਾਂ ਦਿਨ-

JL News

ਪੰਜਾਬ ਸਰਕਾਰ ਵੱਲੋਂ ਹਲਕੇ ਦੇ ਵਿਕਾਸ ਲਈ ਸੁਹਿਰਦ ਯਤਨ ਜਾਰੀ-ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ

JL News

ਸਵੱਛ ਵਿਦਿਆਲਿਆ ਪੁਰਸਕਾਰ ਲਈ ਸਕੂਲਾਂ ਨੂੰ ਕੀਤਾ ਗਿਆ ਸਨਮਾਨਿਤ ।

JL News
Download Application