Punjabi

ਸਿੱਧੂ ਮੂਸੇਵਾਲਾ ਕਤਲ ਕੇਸ ਚ ਦਿੱਲੀ ਪੁਲਿਸ ਨੇ ਕੀਤਾ ਵੱਡਾ ਖੁਲਾਸਾ।

ਜੇਐਲ ਨਿਊਜ਼ /  JL NEWS

ਨਵੀਂ ਦਿੱਲੀ  /  08-06-2022

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿਚ ਦਿੱਲੀ ਪੁਲਿਸ ਨੇ ਕਈ ਵੱਡੇ ਖੁਲਾਸੇ ਕੀਤੇ ਹਨ। ਦਿੱਲੀ ਪੁਲਿਸ ਮੁਤਾਬਕ ਲਾਰੈਂਸ ਬਿਸ਼ਨੋਈ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਂਡ ਹੈ।

ਦਿੱਲੀ ਪੁਲਿਸ ਦੇ ਸਪੈਸ਼ਲ ਸੀਪੀ ਐਚਜੀਐਸ ਧਾਰੀਵਾਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਮੂਸੇਵਾਲਾ ਦੀ ਹੱਤਿਆ ਕਰਨ ਵਾਲੇ ਪੰਜ ਲੋਕਾਂ ਦੀ ਪਛਾਣ ਕਰ ਲਈ ਗਈ ਹੈ।ਉਹਨਾਂ ਕਿਹਾ ਕਿ ਮਹਾਕਾਲ ਸਿੱਧੂ ਮੂਸੇਵਾਲਾ ਦੇ ਕਤਲ ਵਿਚ ਸ਼ਾਮਲ ਸ਼ੂਟਰਾਂ ਵਿਚੋਂ ਇਕ ਦਾ ਕਰੀਬੀ ਹੈ, ਹਾਲਾਂਕਿ ਉਹ ਗੋਲੀਬਾਰੀ ਵਿਚ ਸ਼ਾਮਲ ਨਹੀਂ ਸੀ। ਅਸਲ ਸ਼ੂਟਰਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਮਹਾਕਾਲ ਨੂੰ ਦਿੱਲੀ ਪੁਲਿਸ ਅਤੇ ਮਹਾਰਾਸ਼ਟਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਪੰਜ ਹੋਰ ਸ਼ੂਟਰਾਂ ਦੀ ਪਛਾਣ ਹੋ ਗਈ ਹੈ। ਦਿੱਲੀ ਪੁਲਿਸ ਮੁਤਾਬਕ ਮਹਾਕਾਲ ਨੂੰ 14 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ ਹੈ। ਦਿੱਲੀ ਪੁਲਿਸ ਨੇ ਕਿਹਾ ਕਿ ਮਹਾਰਾਸ਼ਟਰ ਪੁਲਿਸ ਨਾਲ ਮਿਲ ਕੇ ਅਸੀਂ ਮਹਾਕਾਲ ਤੋਂ ਪੁੱਛਗਿੱਛ ਕਰਾਂਗੇ। ਮੁੰਬਈ ਪੁਲਿਸ ਫਿਲਹਾਲ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਵਾਲੀ ਚਿੱਠੀ ‘ਤੇ ਕੰਮ ਕਰ ਰਹੀ ਹੈ।

 

Related posts

ਲੋਕ ਸਭਾ ਜ਼ਿਮਨੀ ਚੋਣ ਸੰਗਰੂਰ ਵਿੱਚ 45.30% ਮਤਦਾਨ-

JL News

ਆਰ.ਐਸ.ਪੀ. ਦੇ ਖੰਨਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਜਥੇਦਾਰ ਸਰਬਜੀਤ ਸਿੰਘ ਖਾਲਸਾ ਨੂੰ ਪਿੰਡਾਂ ਵਿੱਚ ਮਿਲ ਰਿਹਾ ਭਾਰੀ ਸਮਰਥਨ

JL News

ਖ਼ਾਲਸਾ ਕਾਲਜ ਦੇ ਬਾਹਰ ਚੱਲੀਆਂ ਗੋਲੀਆਂ ‘ਚ ਜਖਮੀਂ ਇਕ ਨੌਜਵਾਨ ਦੀ ਮੌਤ l

JL News
Download Application