Punjabi

ਅਦਾਕਾਰ ਸਲਮਾਨ ਖ਼ਾਨ ਤੇ ਪਿਤਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ।

ਜੇ ਐਲ ਨਿਊਜ਼ / JL NEWS

ਮੁੰਬਈ / 05-06-2022

ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਤੇ ਉਹਨਾਂ ਦੇ ਪਿਤਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਪਿਛਲੇ ਦਿਨੀਂ ਹੀ ਸਰਕਾਰ ਨੇ ਸਲਮਾਨ ਖਾਨ ਦੀ ਸੁਰੱਖਿਆ ਵਿੱਚ ਵਾਧਾ ਕੀਤਾ ਸੀ। ਹੁਣ ਇੱਕ ਅਣਜਾਣ ਵਿਅਕਤੀ ਵੱਲੋਂ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਨੂੰ ਪੱਤਰ ਮਿਲਿਆ ਹੈ ਜਿਸ ‘ਚ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।

ਪੱਤਰ ‘ਚ ਲਿਖਿਆ ਹੈ ਕਿ ਸਲਮਾਨ ਖਾਨ ਨੂੰ ਵੀ ਉਸੇ ਤਰ੍ਹਾਂ ਮਾਰਾਂਗੇ, ਜਿਸ ਤਰ੍ਹਾਂ ਸਿੱਧੂ ਮੂਸੇਵਾਲਾ ਨੂੰ ਮਾਰਿਆ ਗਿਆ ਸੀ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁੰਬਈ ਪੁਲਿਸ ਨੇ ਬਾਂਦਰਾ ਪੁਲਿਸ ਸਟੇਸ਼ਨ ‘ਚ ਮਾਮਲਾ ਦਰਜ ਕਰ ਲਿਆ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਚੱਲਿਆ ਹੈ ਕਿ ਪੱਤਰ ਕਿਸ ਨੇ ਭੇਜਿਆ ਹੈ ਅਤੇ ਕਿਸ ਤਰ੍ਹਾਂ ਦੀ ਧਮਕੀ ਦਿੱਤੀ ਗਈ ਹੈ, ਇਸ ਦੇ ਬਾਰੇ ‘ਚ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

Related posts

ਹਰ ਕਿੱਤੇ ਨਾਲ ਜੁੜੇ ਲੋਕਾਂ ਨੂੰ ਵੋਟ ਪਾਉਣ ਲਈ ਕੀਤਾ ਜਾ ਰਿਹਾ ਪ੍ਰੇਰਿਤ: ਜਤਿੰਦਰ ਜੋਰਵਾਲ

JL News

ਕਾਰੋਬਾਰੀ ਦੇ ਟਿਕਾਣਿਆਂ ‘ਤੇ IT ਦਾ ਛਾਪਾ, ਮਿਲੀ 390 ਕਰੋੜ ਦੀ ਬੇਨਾਮੀ ਜਾਇਦਾਦ-

JL News

ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦੇ ਛੇਵੇਂ ਦਿਨ ਹੋਏ ਫੁੱਟਬਾਲ, ਕਬੱਡੀ, ਵਾਲੀਬਾਲ, ਰੋਲਰ ਸਕੇਟਿੰਗ ਮੁਕਾਬਲੇ: ਜ਼ਿਲ੍ਹਾ ਖੇਡ ਅਫਸਰ

JL News
Download Application