Punjab Punjabi

ਪਰਾਲੀ ਨੂੰ ਅੱਗ ਨਾ ਲਗਾਉਣ ਲਈ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ ਵਿੱਚ ਸਹਿਯੋਗ ਦੇਣ ਕਿਸਾਨ: ਵਿਧਾਇਕ ਹੈਪੀ

ਪੰਜਾਬ ਸਰਕਾਰ ਵੱਲੋਂ ਪਰਾਲੀ ਦੀ ਸੁਚੱਜੀ ਸੰਭਾਲ ਲਈ ਚਲਾਈ ਮੁਹਿੰਮ ਸ਼ਲਾਘਾਯੋਗ ਕਦਮ
– ਵੱਧ ਰਿਹਾ ਵਾਤਾਵਰਣ ਪ੍ਰਦੂਸ਼ਣ ਸਾਡੇ ਲਈ ਇੱਕ ਗੰਭੀਰ ਚੁਣੋਤੀ
– ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਚਲਾਈ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਦੋ ਚੇਤਨਾ ਵੈਨਾਂ ਕਰਨਗੀਆਂ ਕਿਸਾਨਾਂ ਨੂੰ ਜਾਗਰੂਕ
– ਵਿਧਾਇਕ ਰੁਪਿੰਦਰ ਸਿੰਘ ਹੈਪੀ ਤੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਦੋ ਚੇਤਨਾ ਵੈਨਾਂ ਨੂੰ ਕੀਤਾ ਰਵਾਨਾ

 

ਜੇਐਲ ਨਿਊਜ਼ / JL NEWS
ਫ਼ਤਹਿਗੜ੍ਹ ਸਾਹਿਬ(ਪੰਜਾਬ) / 16-09-2022

ਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਪੂਰੀ ਗੰਭੀਰਤਾ ਨਾਲ ਯਤਨ ਕੀਤੇ ਜਾ ਰਹੇ ਹਨ ਇਸੇ ਕੜੀ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਦੋ ਚੇਤਨਾ ਵੈਨਾ ਭੇਜੀਆਂ ਗਈਆਂ ਹਨ ਜੋ ਕਿ ਪਿੰਡ-ਪਿੰਡ ਜਾ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨਗੀਆਂ। ਇਹ ਜਾਣਕਾਰੀ ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਚੇਤਨਾ ਵੈਨਾ ਨੂੰ ਰਵਾਨਾ ਕਰਨ ਮੌਕੇ ਦਿੱਤੀ। ਉਨ੍ਹਾਂ ਕਿਹਾ ਕਿ ਦਿਨੋਂ ਦਿਨ ਵੱਧ ਰਿਹਾ ਵਾਤਾਵਰਣ ਪ੍ਰਦੂਸ਼ਣ ਸਾਡੇ ਸਭਨਾ ਲਈ ਇੱਕ ਗੰਭੀਰ ਸਮੱਸਿਆ ਬਣਿਆ ਹੋਇਆ ਅਤੇ ਇਸ ਨੂੰ ਠੱਲ ਪਾਉਣ ਲਈ ਜੇਕਰ ਅਸੀਂ ਹੁਣ ਵੀ ਕੁਝ ਨਾ ਕੀਤਾ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇਸ ਧਰਤੀ ਤੇ ਸਾਹ ਲੈਣਾ ਵੀ ਔਖਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਕਾਰਨ ਹੀ ਅੱਜ ਸਾਡੇ ਮੌਸਮ ਵਿੱਚ ਵੀ ਕਈ ਤਰ੍ਹਾਂ ਦੀਆਂ ਤਬਦੀਲੀਆਂ ਆਈਆਂ ਹਨ ਜੋ ਇਸ ਗੱਲ ਦਾ ਸੰਕੇਤ ਹਨ ਕਿ ਵੱਧ ਰਿਹਾ ਪ੍ਰਦੂਸ਼ਣ ਬਹੁਤ ਹੀ ਘਾਤਕ ਸਿੱਧ ਹੋ ਰਿਹਾ ਹੈ।
ਵਿਧਾਇਕ ਹੈਪੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਜੋ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਉਹ ਸ਼ਲਾਘਾਯੋਗ ਕਦਮ ਹੈ ਅਤੇ ਕਿਸਾਨ, ਜੋ ਕਿ ਦੇਸ਼ ਦੇ ਅੰਨਦਾਤਾ ਹਨ, ਨੂੰ ਵੀ ਇਸ ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਪੰਜਾਬ ਦੀ ਧਰਤੀ ਤੋਂ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਤੋਂ ਹਮੇਸ਼ਾਂ ਲਈ ਛੁਟਕਾਰਾ ਪਾਇਆ ਜਾ ਸਕੇ। ਉਨ੍ਹਾਂ ਹੋਰ ਕਿਹਾ ਕਿ ਵਾਤਾਵਰਣ ਪ੍ਰਦੂਸ਼ਣ ਨਾਲ ਜਿਥੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਣ ਦਾ ਖਤਰਾ ਬਣਿਆਂ ਰਹਿੰਦਾ ਹੈ ਉਥੇ ਹੀ ਇਸ ਨਾਲ ਕਿਸਾਨਾਂ ਦਾ ਵੀ ਨੁਕਸਾਨ ਹੁੰਦਾ ਹੈ ਕਿਉਂਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਖੇਤ ਵਿੱਚਲੇ ਮਿੱਤਰ ਕੀੜੇ ਖਤਮ ਹੋ ਜਾਂਦੇ ਹਨ ਤੇ ਮਿੱਟੀ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਇਸ ਲਈ ਸਾਡਾ ਸਭਨਾਂ ਦਾ ਇਹ ਫਰਜ਼ ਹੈ ਕਿ ਅਸੀਂ ਇਸ ਸਮੱਸਿਆ ਦਾ ਹੱਲ ਕਰਨ ਲਈ ਇੱਕ ਜੁਟ ਹੋ ਕੇ ਸਰਕਾਰ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਈਏ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈਆਂ ਗਈਆਂ ਇਹ ਚੇਤਨਾ ਵੈਨਾ ਰਾਹੀਂ ਜ਼ਿਲ੍ਹੇ 454 ਪਿੰਡਾਂ ਵਿੱਚ ਲਗਾਤਾਰ 40 ਦਿਨ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਆਡੀਓ ਅਤੇ ਲਿਟਰੇਚਰ ਰਾਹੀਂ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਪੱਧਰ ਤੇ 80 ਜਾਗਰੂਕਤਾ ਕੈਂਪ ਵੀ ਲਗਾਏ ਜਾਣਗੇ ਜਿਨ੍ਹਾਂ ਵਿੱਚ ਖੇਤੀ ਮਾਹਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਸਕੂਲੀ ਵਿਦਆਰਥੀਆਂ ਦੇ ਵੱਖ-ਵੱਖ ਮੁਕਾਬਲੇ ਵੀ ਕਰਵਾਏ ਜਾਣਗੇ ਤਾਂ ਜੋ ਇਸ ਜਾਗਰੂਕਤਾ ਮੁਹਿੰਮ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਦੀ ਸੁਚੱਜੀ ਵਰਤੋਂ ਨੂੰ ਤਰਜ਼ੀਹ ਦਿੱਤੀ ਜਾਵੇ ਤਾਂ ਜੋ ਇਸ ਦੇ ਮਾੜੇ ਪ੍ਰਭਾਵਾਂ ਤੋਂ ਬਚਿਆ ਜਾ ਸਕੇ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ: ਕੁਲਵਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਦਮਨ ਝਾਂਜੀ, ਡਿਪਟੀ ਪ੍ਰੋਜ਼ਕੈਟ ਡਾਇਰੈਕਟਰ ਆਤਮਾ ਹਰਮਨਜੀਤ ਸਿੰਘ ਤੇ ਜਤਿੰਦਰ ਸਿੰਘ, ਸਹਾਇਕ ਖੇਤੀਬਾੜੀ ਇੰਜਨੀਅਰ ਮੇਵਾ ਸਿੰਘ, ਦਵਿੰਦਰ ਸਿੰਘ, ਗੁਰਿੰਦਰ ਸਿੰਘ ਅਤੇ ਗੁਰਿੰਦਰ ਸਿੰਘ ਬੈਂਸ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

Related posts

ਸ਼੍ਰੀ ਮੁਕਤਸਰ ਸਾਹਿਬ ਵਿਖੇ ਵਰ੍ਹਦੇ ਮੀਂਹ ਵਿਚ ਵੀ ਆਜ਼ਾਦੀ ਦਿਹਾੜੇ ਦਾ ਪ੍ਰੋਗਰਾਮ ਰਿਹਾ ਯਾਦਗਾਰ,ਵੇਖੋ ਤਸਵੀਰਾਂ – 

JL News

ਡੀਜੀਪੀ ਵੀਕੇ ਭਾਵਰਾ ਦੀ ਛੁੱਟੀ ਹੋਈ ਮਨਜ਼ੂਰ, ਪੰਜਾਬ ਨੂੰ ਮਿਲੇਗਾ ਨਵਾਂ DGP

JL News

ਅੰਮ੍ਰਿਤਸਰ ਦੇ ਪੁਲਿਸ ਮੁਲਾਜਮ ਨੇ ਖੁਦ ਨੂੰ ਮਾਰੀ ਗੋਲੀ, ਹਾਲਤ ਗੰਭੀਰ।

JL News
Download Application