Punjab Punjabi

ਅਸ਼ਲੀਲ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ‘ਤੇ ਮੁਹਾਲੀ ਦੀ ਨਿੱਜੀ ਯੂਨੀਵਰਸਿਟੀ ‘ਚ ਵਿਦਿਆਰਥਣਾਂ ਵਲੋਂ ਜ਼ਬਰਦਸਤ ਹੰਗਾਮਾ-

ਜੇਐਲ ਨਿਊਜ/ JL NEWS

ਮੋਹਾਲੀ (ਪੰਜਾਬ) / 18–09–2022

ਮੋਹਾਲੀ ਦੀ ਇੱਕ ਯੂਨੀਵਰਸਿਟੀ ‘ਚ ਦੇਰ ਰਾਤ ਨੂੰ ਵਿਦਿਆਰਥਣਾਂ ਵਲੋਂ ਜ਼ਬਰਦਸਤ ਹੰਗਾਮਾ ਕੀਤਾ ਗਿਆ। ਇਸ ਹੰਗਾਮੇ ਦਾ ਕਾਰਨ ਇਹ ਸੀ ਕਿ ਇੱਥੇ ਪੜ੍ਹ ਰਹੀ ਇੱਕ ਵਿਦਿਆਰਥਣ ਨੇ ਕਰੀਬ 60 ਹੋਰ ਵਿਦਿਆਰਥਣਾਂ ਦੇ ਨਹਾਉਣ ਦੀ ਵੀਡੀਓ ਬਣਾਈ ਜੋ ਕਿ ਵਾਇਰਲ ਕਰ ਦਿੱਤੀ ਗਈ। ਉਸ ਨੇ ਇਹ ਵੀਡੀਓ ਸ਼ਿਮਲਾ ‘ਚ ਰਹਿੰਦੇ ਆਪਣੇ ਦੋਸਤ ਨੂੰ ਭੇਜੀ ਸੀ।ਉਸ ਨੇ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ। ਇਸ ਦੌਰਾਨ ਇਹ ਗੱਲ ਸਾਹਮਣੇ ਆਈ ਕਿ 8 ਵਿਦਿਆਰਥਣਾਂ ਵਲੋਂ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਇਸਦੀ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਹੋਈ। ਜਾਣਕਾਰੀ ਅਨੁਸਾਰ ਦੇਰ ਰਾਤ ਕਰੀਬ 2.30 ਵਜੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਉੱਥੇ ਪਹੁੰਚ ਗਈ। ਪੁਲਿਸ ਨੇ ਵੀਡੀਓ ਅੱਗੇ ਭੇਜਣ ਵਾਲੀ ਵਿਦਿਆਰਥਣ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

Related posts

ਸਾਕਾ ਨੀਲਾ ਤਾਰਾ ਬਰਸੀ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਕੌਮ ਦੇ ਨਾਮ ਸੰਦੇਸ਼।

JL News

ਡਾ. ਅੰਬੇਦਕਰ ਨਵਯੁਵਕ ਦਲ ਪੰਜਾਬ ਵੱਲੋਂ 30 ਤਰੀਕ ਦੇ ਪੰਜਾਬ ਬੰਦ ਦਾ ਪੂਰਨ ਸਮਰਥਨ-

JL News

ਆਰ.ਐਸ.ਪੀ. ਦੇ ਖੰਨਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਜਥੇਦਾਰ ਸਰਬਜੀਤ ਸਿੰਘ ਖਾਲਸਾ ਨੂੰ ਪਿੰਡਾਂ ਵਿੱਚ ਮਿਲ ਰਿਹਾ ਭਾਰੀ ਸਮਰਥਨ

JL News
Download Application