ਡਿਪਟੀ ਕਮਿਸ਼ਨਰ ਵੱਲੋਂ ਡੇਅਰੀ ਧੰਦੇ ਨਾਲ ਸਬੰਧਿਤ ਸਵੈ-ਰੋਜ਼ਗਾਰ ਸਿਖਲਾਈ ਪੂਰੀ ਕਰਨ ਵਾਲੇ ਸਿਖਿਆਰਥੀਆਂ ਨੂੰ ਵੰਡੇ ਗਏ ਸਰਟੀਫਿਕੇਟ
ਜੇਐਲ ਨਿਊਜ਼ / JL NEWS
ਤਰਨ ਤਾਰਨ(ਪੰਜਾਬ) / 10-06-2022
ਆਜ਼ਾਦੀ ਦੇ 75 ਸਾਲਾਂ ਨੂੰ ਸਮਰਪਤਿ “ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ” ਪੋ੍ਰਗਰਾਮ ਅਧੀਨ ਡੇਅਰੀ ਵਿਕਾਸ ਵਿਭਾਗ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੁਨੀਸ਼ ਕੁਮਾਰ ਨੇ ਸਵੈ-ਰੋਜ਼ਗਾਰ ਸਿਖਲਾਈ ਪੂਰੀ ਕਰਨ ਵਾਲੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਅਤੇ ਘਰ- ਘਰ ਰੋਜ਼ਗਾਰ ਸਕੀਮ ਦਾ ਲਾਭ ਲੈਣ ਵਾਲੇ ਸਿੱਖਿਆਰਥੀਆਂ ਨੂੰ ਸੰਬੋਧਨ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਟ੍ਰੇਨਿੰਗ ਵਿੱਚ ਹਾਜ਼ਰ ਸਿੱਖਿਆਰਥੀਆਂ ਨੂੰ ਭਰੋਸਾ ਦਿਵਾਇਆ ਕਿ ਬੈਂਕਾਂ ਕੋਲੋ ਕਰਜ਼ਾ ਲੈਣ ਲਈ ਕੋਈ ਪ੍ਰੇਸ਼ਾਨੀ ਨਹੀ ਆਵੇਗੀ ਅਤੇ ਸਵੈ-ਰੋਜ਼ਗਾਰ ਦੇ ਮੌਕਿਆਂ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।
ਇਸ ਪ੍ਰੋਗਰਾਮ ਵਿੱਚ ਪਹੁੰਚਣ ‘ਤੇ ਸ੍ਰੀ ਵਰਿਆਮ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵੱਲੋਂ ਡਿਪਟੀ ਕਮਿਸ਼ਰ ਨੂੰ ਜੀ ਆਇਆਂ ਆਖਿਆ ਗਿਆ ਅਤੇ ਘਰਾਂ ਵਿੱਚ ਵਰਤੇ ਜਾਣ ਵਾਲੇ ਦੁੱਧ ਦੀ ਟੈਸਟਿੰਗ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਇਹ ਸੇਵਾ ਵਿਭਾਗ ਵੱਲੋਂ ਮੁਫਤ ਦਿੱਤੇ ਜਾਣ ਸਬੰਧੀ ਮੋਬਾਇਲ ਵੈਨ ਦੇ ਕੰਮ ਕਰਨ ਦੀ ਵੀ ਜਾਣਕਾਰੀ ਦਿੱਤੀ ਗਈ ।
ਇਸ ਪ੍ਰੋਗਰਾਮ ਵਿੱਚ ਸ੍ਰੀ ਪ੍ਰਨਾਮ ਸਿੰਘ ਡੇਅਰੀ ਵਿਕਾਸ ਇੰਸਪੈਕਟਰ, ਸ੍ਰੀ ਕੰਵਲਜੀਤ ਸਿੰਘ ਰਿਸਰਚ ਫੈਲੋ, ਸ੍ਰੀ ਰਾਜਨ ਡੀ. ਟੀ ਅਤੇ ਸ੍ਰੀ ਬਰਜਿੰਦਰ ਸਿੰਘ ਸੀਨੀਅਰ ਕੈਮਿਸਟ ਵੀ ਹਾਜਰ ਸਨ।ਅਜ਼ਾਦੀ ਅੰਮ੍ਰਿਤ ਮਹਾਂਉਤਸਵ ਪ੍ਰੋਗਰਾਮ ਵਿੱਚ ਡਿਪਟੀ ਕਮਿਸ਼ਨਰ ਦਾ ਧੰਨਵਾਦ ਸ੍ਰੀ ਕਸ਼ਮੀਰ ਸਿੰਘ ਸਾਬਕਾ ਡਿਪਟੀ ਡਾਇਰੈਕਟਰ ਡੇਅਰੀ ਵੱਲੋਂ ਕੀਤਾ ਗਿਆ ਅਤੇ ਵਿਭਾਗ ਦੀਆਂ ਗਤੀਵਿਧੀਆਂ ਦਾ ਵਿਸਥਾਰ ਪੂਰਵਕ ਵੇਰਵਾ ਪੇਸ਼ ਕੀਤਾ ਗਿਆ।