Punjab Punjabi

ਸਵੱਛਤਾ ਹੀ ਸੇਵਾ ਮੁਹਿੰਮ ਦੀ ਸ਼ੁਰੂਆਤ-

ਜੇਐਲ ਨਿਊਜ / JL NEWS
ਸੰਗਰੂਰ(ਪੰਜਾਬ) / 17-09-2022

ਜ਼ਿਲ੍ਹਾ ਸੰਗਰੂਰ ਵਿੱਚ ਸਵੱਛਤਾ ਹੀ ਸੇਵਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਜੋ ਕਿ 02 ਅਕਤੂਬਰ ਤੱਕ ਚੱਲੇਗੀ। ਇਸ ਮੁਹਿੰਮ ਵਿਚ ਰੈਲੀਆਂ, ਜਾਗਰੂਕਤਾ ਮਾਰਚ ਤੋਂ ਇਲਾਵਾ ਪਿੰਡਾਂ ਵਿਖੇ ਵੱਖ-ਵੱਖ ਅਦਾਰਿਆਂ ਦੀ ਸਫ਼ਾਈ,ਠੋਸ ਅਤੇ ਤਰਲ ਕੂੜਾ ਪ੍ਰਬੰਧਨ ਪ੍ਰੋਜੈਕਟ, ਛੱਪੜਾਂ, ਗਲੀਆਂ ਅਤੇ ਰੂੜੀਆਂ ਦੀ ਸਫ਼ਾਈ, ਨਵੇਂ ਠੋਸ ਤੇ ਤਰਲ ਕੂੜਾ ਪ੍ਰਬੰਧਨ ਪ੍ਰੋਜੈਕਟ ਲਗਾਉਣ ਦੀ ਸ਼ੁਰੂਆਤ, ਇੱਕ ਵਾਰ ਵਰਤੋਂ ਵਿਚ ਆਉਣ ਵਾਲੇ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਮਤੇ ਅਤੇ ਯੋਗ ਪਿੰਡਾਂ ਨੂੰ ੳ.ਡੀ.ਐਫ਼ ਪਲੱਸ ਘੋਸ਼ਿਤ ਕਰਨਾ ਆਦਿ ਸ਼ਾਮਿਲ ਹੈ।ਇਸ ਸਬੰਧੀ ਹੋਈ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਵਰਜੀਤ ਵਾਲੀਆ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਮੁਹਿੰਮ ਵਿੱਚ ਵੱਧ ਚੜਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਇਸ ਮੁਹਿੰਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜਿਆ ਜਾ ਸਕੇ । ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ਼੍ਰੀ ਆਦਰਸ਼ ਨਿਰਮਲ,ਐਸ.ਡੀ.ੳ.ਰਮਨ ਗਰਗ ਕਾਰਜਕਾਰੀ ਇੰਜੀਨੀਅਰ (ਪੰਚਾਇਤੀ 1 ਰਾਜ), ਜਿਲ੍ਹਾ ਪ੍ਰੋਗਰਾਮ ਅਫਸਰ, ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਸੈਕੰਡਰੀ ਅਤੇ ਐਲੀਮੈਂਟਰੀ ਸਿਖਿਆ ਵਿਭਾਗ, ਸਿਹਤ ਵਿਭਾਗ, ਜ਼ਿਲ੍ਹਾ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਤੋਂ ਇਲਾਵਾ ਹੋਰ ਸਹਿਯੋਗੀ ਵਿਭਾਗਾਂ ਦੇ ਅਧਿਕਾਰੀ ਸ਼ਾਮਿਲ ਹੋਏ।

Related posts

ਸੰਤ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦੀ ਕਲਸ਼ ਯਾਤਰਾ ਫਤਿਹਗੜ੍ਹ ਸਾਹਿਬ ਪਹੁੰਚੀ, 13 ਕਲਸ਼ ਜ਼ਿਲ੍ਹੇ ਭਰ ‘ਚ ਕੀਤੇ ਰਵਾਨਾ-

JL News

“19 ਅਗਸਤ ਨੂੰ ਪਰਿਵਾਰਾਂ, ਬੱਚਿਆਂ ਸਮੇਤ ਪਹੁੰਚਣ ਦਾ ਐਲਾਨ”-ਯੂਨੀਅਨ

JL News

ਆਡੀਟੋਰੀਅਮ ਵਿਖੇ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ’ਤੇ ਲਗਾਈ ਪਾਬੰਦੀ ਬਾਰੇ ਕਰਵਾਇਆ ਜਾਗਰੂਕਤਾ ਸਮਾਗਮ ।

JL News
Download Application