Punjabi

ਹਾਈਕੋਰਟ ਨੇ ਮੂਸੇਵਾਲਾ ਕਤਲ ਕੇਸ ਦੀ ਜਾਂਚ ਸਿਟਿੰਗ ਜੱਜ ਤੋਂ ਕਰਵਾਉਣ ਦੀ ਮੰਗ ਨੂੰ ਠੁਕਰਾਇਆ l

ਜੇਐਲ ਨਿਊਜ਼ / JL NEWS 

ਪੰਜਾਬ       04-06-2022

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ  ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਸਿਟਿੰਗ ਜੱਜ ਤੋਂ ਕਰਵਾਉਣ ਦੀ ਮੰਗ ਨੂੰ ਠੁਕਰਾ ਦਿੱਤਾ । ਪੰਜਾਬ ਸਰਕਾਰ ਨੇ ਇਸ ਸਬੰਧੀ ਹਾਈ ਕੋਰਟ ਨੂੰ ਪੱਤਰ ਭੇਜਿਆ ਸੀ। ਮੂਸੇਵਾਲਾ ਦੇ ਪਰਿਵਾਰ ਵਲੋਂ ਕਤਲ ਕੇਸ ਦੀ ਜਾਂਚ ਸਿਟਿੰਗ ਜੱਜ ਕੋਲੋਂ ਕਰਵਾਉਣ ਦੀ ਮੰਗ ਉਪਰੰਤ ਗ੍ਰਹਿ ਸਕੱਤਰ ਨੇ ਰਜਿਸਟਰਾਰ ਨੂੰ ਪੱਤਰ ਲਿਖ ਕੇ ਭਗਵੰਤ ਮਾਨ ਵਲੋਂ ਇਸ ਕੇਸ ਦੀ ਜਾਂਚ ਸਿਟਿੰਗ ਜੱਜ ਕੋਲੋਂ ਕਰਵਾਉਣ ਦੀ ਬੇਨਤੀ ਚੀਫ਼ ਜਸਟਿਸ ਨੂੰ ਕਰਨ ਲਈ ਕਿਹਾ ਸੀ। ਸੂਤਰ ਦੱਸਦੇ ਹਨ ਕਿ ਹਾਈਕੋਰਟ ਵਲੋਂ ਇਹ ਮੰਗ ਖ਼ਾਰਜ ਕਰ ਦਿੱਤੀ ਗਈ ਹੈ ਤੇ ਇਸ ਸੰਬੰਧੀ ਸ਼ੁੱਕਰਵਾਰ ਪੰਜਾਬ ਦੇ ਮੁੱਖ ਸਕੱਤਰ ਨੂੰ ਸੂਚਨਾ ਭੇਜ ਦਿੱਤੀ ਗਈ ਹੈ।

Related posts

ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

JL News

ਸੰਦੀਪ ਨੰਗਲ ਅੰਬੀਆ ਕਤਲ ਮਾਮਲੇ ‘ਚ ਵੱਡਾ ਖੁਲਾਸਾ।

JL News

ਸੰਗਰੂਰ ਜ਼ਿਮਨੀ ਚੋਣ ਲਈ 5 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਹੋਏ ਰੱਦ: ਰਿਟਰਨਿੰਗ ਅਫ਼ਸਰ

JL News
Download Application