Punjabi

ਨਵਜੋਤ ਸਿੱਧੂ ਨੂੰ ਮੈਡੀਕਲ ਜਾਂਚ ਲਈ ਲਿਆਂਦਾ ਗਿਆ PGI

ਨਵਜੋਤ ਸਿੱਧੂ ਨੂੰ ਮੈਡੀਕਲ ਜਾਂਚ ਲਈ ਲਿਆਂਦਾ ਗਿਆ PGI, ਲਿਵਰ ‘ਚ ਦੱਸੀ ਜਾ ਰਹੀ ਸਮੱਸਿਆ।

ਨਵਜੋਤ ਸਿੱਧੂ ਨੂੰ ਸਿਹਤ ਸਬੰਧੀ ਕੁੱਝ ਸਮੱਸਿਆਵਾਂ ਆਉਣ ਕਾਰਨ ਟੈਸਟ ਕਰਵਾਉਣ ਲਈ ਪੀਜੀਆਈ ਚੰਡੀਗੜ੍ਹ ਭੇਜਿਆ ਗਿਆ ਹੈ।

ਜੇ ਐਲ ਨਿਊਜ਼ / JL NEWS

ਚੰਡੀਗੜ੍ਹ / 06-06-2022

ਰੋਡ ਰੇਜ ਮਾਮਲੇ ਵਿਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਕਾਂਗਰਸੀ ਆਗੂ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਜਾਂਚ ਲਈ ਪੀਜੀਆਈ ਚੰਡੀਗੜ੍ਹ ਲਿਆਂਦਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੱਧੂ ਨੂੰ ਲਿਵਰ ਸਬੰਧੀ ਕੁੱਝ ਸਮੱਸਿਆਵਾਂ ਆਉਣ ਕਾਰਨ ਟੈਸਟ ਕਰਵਾਉਣ ਲਈ ਪੀਜੀਆਈ ਚੰਡੀਗੜ੍ਹ ਭੇਜਿਆ ਗਿਆ ਹੈ।

ਸੂਤਰਾਂ ਅਨੁਸਾਰ ਕੁੱਝ ਅਜਿਹੇ ਟੈਸਟ ਹਨ ਜੋ ਕਿ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਚ ਉਪਲਬਧ ਨਹੀਂ ਹਨ, ਜਿਸ ਕਰ ਕੇ ਨਵਜੋਤ ਸਿੰਘ ਸਿੱਧੂ ਨੂੰ ਚੰਡੀਗੜ੍ਹ ਭੇਜਿਆ ਗਿਆ ਹੈ। ਸੂਤਰਾਂ ਅਨੁਸਾਰ ਸਵੇਰੇ ਕਰੀਬ 9 ਵਜੇ ਡਾਕਟਰਾਂ ਦੀ ਸਲਾਹ ਮੁਤਾਬਕ ਨਵਜੋਤ ਸਿੰਘ ਸਿੱਧੂ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਚੰਡੀਗੜ੍ਹ ਭੇਜਿਆ ਗਿਆ ਹੈ।

 

Related posts

ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਸਬੰਧੀ ਕੀਤਾ ਜਾਗਰੂਕ।

JL News

ਕੈਪਟਨ ਅਮਰਿੰਦਰ ਸਿੰਘ ਬਣ ਸਕਦੇ ਹਨ ਅਗਲੇ ਉਪ ਰਾਸ਼ਟਰਪਤੀ, NDA ਵੱਲੋਂ ਉਮੀਦਵਾਰ ਐਲਾਨੇ ਜਾਣ ਦੀ ਤਿਆਰੀ-

JL News

ਖੰਨਾ ਅਤੇ ਸਮਰਾਲਾ ਦੇ ਜਲ ਸਪਲਾਈ ਵਰਕਰਾਂ ਨੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੋਂਦ ਨੂੰ ਸੌਂਪਿਆ ਮੰਗ ਪੱਤਰ-

JL News
Download Application