Punjabi

ਜੂਨ ਮਹੀਨੇ ਦੀ ਗਰਮੀ ਤੋਂ ਸ਼ਹਿਦ ਦੀਆਂ ਮੱਖੀਆਂ ਨੂੰ ਬਚਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ – ਮਾਹਿਰ

ਜੇ ਐਲ ਨਿਊਜ਼/ JL NEWS

ਬਟਾਲਾ(ਪੰਜਾਬ)    /     09-06-2022

ਜੂਨ ਦਾ ਮਹੀਨਾ ਬਹੁਤ ਗਰਮ ਮਹੀਨਾ ਹੁੰਦਾ ਹੈ ਅਤੇ ਇਸ ਮੌਸਮ ਵਿੱਚ ਸ਼ਹਿਦ ਦੀਆਂ ਮੱਖੀਆਂ ਨੂੰ ਗਰਮੀ ਤੋਂ ਬਚਾਉਣ ਲਈ ਇਨਾਂ ਦੇ ਕਟੁੰਬਾਂ ਨੂੰ ਸੰਘਣੀ ਛਾਂ ਹੇਠ ਰੱਖਣ ਦਾ ਵਿਸ਼ੇਸ਼ ਪ੍ਰਬੰਧ ਕਰਨਾ ਚਾਹੀਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਗਬਾਨੀ ਅਫ਼ਸਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪਾਣੀ ਦੀ ਵਧੀ ਹੋਈ ਜ਼ਰੂਰਤ ਨੂੰ ਪੂਰਾ ਕਰਨ ਲਈ ਟਿਊਬਵੈੱਲ ਦੇ ਪਾਣੀ ਵਾਲੇ ਟੈਂਕ ਵਿਚ ਦਰਖ਼ਤਾਂ ਦੀਆਂ ਛੋਟੀਆਂ-ਛੋਟੀਆਂ ਟਹਿਣੀਆਂ ਜਾਂ ਫੱਟੀਆਂ ਦੇ ਟੁਕੜੇ ਸੁੱਟ ਦੇਣ ਚਾਹੀਦੇ ਹਨ, ਜਿਨਾਂ ਉੱਪਰ ਬੈਠ ਕੇ ਸ਼ਹਿਦ ਮੱਖੀਆਂ ਪਾਣੀ ਲੈ ਸਕਣ। ਉਨਾਂ ਕਿਹਾ ਕਿ ਪਾਣੀ ਦੀ ਜ਼ਰੂਰਤ ਕਟੁੰਬਾਂ ਹੇਠ ਰੱਖੇ ਸਟੈਂਡਾਂ ਦੇ ਪਾਵਿਆਂ ਹੇਠ ਪਾਣੀ ਦੇ ਠੂਹਲੇ ਰੱਖ ਕੇ ਵੀ ਪੂਰੀ ਕੀਤੀ ਜਾ ਸਕਦੀ ਹੈ, ਜਿਸ ਦਾ ਇੱਕ ਹੋਰ ਫ਼ਾਇਦਾ ਕਟੁੰਬਾਂ ਨੂੰ ਕੀੜੀਆਂ ਤੋਂ ਬਚਾਉ ਵੀ ਹੈ। ਕਟੁੰਬਾਂ ਨੂੰ ਹਵਾਦਾਰ ਬਨਾਉਣ ਲਈ ਬੌਟਮ ਬੋਰਡ ਤੇ ਬਰੂਡ ਚੈਂਬਰ ਦੇ ਵਿਚਕਾਰ ਅਤੇ ਬਰੂਡ ਚੈਂਬਰ ਤੇ ਸੁਪਰ ਚੈਂਬਰ ਵਿਚਕਾਰ ਪਤਲੇ-ਪਤਲੇ ਡੱਕੇ ਰੱਖ ਕੇ ਝੀਥ ਬਣਾਈ ਜਾ ਸਕਦੀ ਹੈ, ਜਿਸ ਵਿੱਚੋਂ ਹਵਾ ਤਾਂ ਨਿਕਲ ਸਕੇ ਪ੍ਰੰਤੂ ਸ਼ਹਿਦ ਮੱਖੀ ਨਾ ਲੰਘ ਸਕੇ।

ਬਾਗਬਾਨੀ ਅਫ਼ਸਰ ਨੇ ਦੱਸਿਆ ਕਿ ਬਰੂਡ ਚੈਂਬਰ ਨੂੰ ਬੌਟਮ ਬੋਰਡ ਤੋਂ ਥੋੜਾ ਹਿਲਾ ਕੇ ਅਤੇ ਇਸੇ ਤਰਾਂ ਸੁਪਰ ਚੈਂਬਰ ਨੂੰ ਬਰੂਡ ਚੈਂਬਰ ਤੋਂ ਥੋੜਾ ਹਿਲਾ ਕੇ ਕਟੁੰਬਾਂ ਨੂੰ ਹਵਾਦਾਰ ਬਣਾਉਣ ਲਈ ਬਰੀਕ ਮੱਖੀ-ਟਾਈਟ ਝੀਥ ਬਣਾਈ ਜਾ ਸਕਦੀ ਹੈ। ਇਸ ਮੌਸਮ ਦੌਰਾਨ ਸੂਰਜਮੁਖੀ ਫ਼ਸਲ ਦਾ ਪੱਕਿਆ ਹੋਇਆ ਸ਼ਹਿਦ ਕਟੁੰਬਾਂ ਦੇ ਬਰੂਡਰਹਿਤ ਛੱਤਿਆਂ ਵਿੱਚੋਂ, ਤਰਜ਼ੀਹ ਦੇ ਤੌਰ ਤੇ ਸੁਪਰ ਚੈਂਬਰ ਵਿੱਚੋਂ, ਕੱਢ ਲੈਣਾ ਚਾਹੀਦਾ ਹੈ। ਨੈਕਟਰ ਦੀ ਆਮਦ ਦੌਰਾਨ ਬਰੂਡ ਚੈਂਬਰ ਅਤੇ ਸੁਪਰ ਚੈਂਬਰ ਵਿਚਾਲੇ ਲੇਟਵੀਂ ਰਾਣੀ ਨਿਖੇੜੂ ਜਾਲੀ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਰੌਬਿੰਗ (ਮੱਖੀਆਂ ਦੁਆਰਾ ਖ਼ੁਰਾਕ ਦੀ ਲੁੱਟ) ਦੀ ਸਮੱਸਿਆ ਤੋਂ ਬਚਣ ਲਈ ਸ਼ਹਿਦ ਕੱਢਣ ਦੌਰਾਨ ਅਤੇ ਉਪਰੰਤ ਸਾਰੇ ਸਬੰਧਤ ਲੋੜੀਂਦੇ ਇਹਤਿਆਤ ਅਤੇ ਢੰਗ ਜ਼ਰੂਰ ਵਰਤਣੇ ਚਾਹੀਦੇ ਹਨ। ਉਨਾਂ ਕਿਹਾ ਕਿ ਗਰਮੀ ਦੇ ਮੌਸਮ ਵਿੱਚ ਉਪਰੋਕਤ ਸਾਵਧਾਨੀਆਂ ਵਰਤ ਕੇ ਅਸੀਂ ਸ਼ਹਿਦ ਦੀਆਂ ਮੱਖੀਆਂ ਨੂੰ ਅੱਤ ਦੀ ਗਰਮੀ ਤੋਂ ਬਚਾ ਸਕਦੇ ਹਾਂ।

Related posts

ਸਾਥੀਆਂ ਸਮੇਤ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਿਲ ਹੋਏ ਇੰਸਾ,ਰਾਹੁਲ ਗਾਂਧੀ ਨਾਲ ਵੀ ਹੋਈ ਮੁਲਾਕਾਤ।

JL News

ਕਾਮਨਵੈਲਥ ਖੇਡਾਂ ‘ਚ ਤਗਮਾ ਜੇਤੂ ਖਿਡਾਰੀ ਪਹੁੰਚੇ ਅੰਮ੍ਰਿਤਸਰ ਏਅਰਪੋਰਟ, ਤਾੜੀਆਂ ਅਤੇ ਫੁੱਲਾਂ ਨਾਲ ਸਵਾਗਤ-

JL News

ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਵਲੋਂ ਨਵਨਿਯੁਕਤ ਐਡੀਸ਼ਨਲ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਅਤੇ ਨਵਨਿਯੁਕਤ ਮੈਨੇਜਰ ਸ਼੍ਰੀ ਦਰਬਾਰ ਸਾਹਿਬ ਸ. ਮੇਜਰ ਸਿੰਘ  ਨਾਲ ਮਹੱਤਵਪੂਰਨ ਅਤੇ ਸਾਰਥਕ ਮੁਲਾਕਾਤ।

JL News
Download Application