बिना केटेगरी

ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਮਸਾਣੀਆਂ ਦੇ ਆਮ ਆਦਮੀ ਕਲੀਨਿਕ ਨੂੰ ਕੀਤਾ ਲੋਕ ਅਰਪਣ-

 

ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਸਿਹਤ ਸੁਧਾਰਾਂ ਵਿੱਚ ਕ੍ਰਾਂਤੀਕਾਰੀ ਕਦਮ ਚੁੱਕੇ – ਵਿਧਾਇਕ ਸ਼ੈਰੀ ਕਲਸੀ

ਜੇਐਲ ਨਿਊਜ਼ / JL NEWS 

ਬਟਾਲਾ(ਪੰਜਾਬ) / 15-08-2022

ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨਜਦੀਕ ਹੀ ਮਿਆਰੀ ਸਿਹਤ ਸਹੁਲਤਾਂ ਉਪਲਬੱਧ ਕਰਵਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਅੱਜ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸੂਬੇ ਭਰ ਵਿੱਚ 75 ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਬਟਾਲਾ ਦੇ ਪਿੰਡ ਮਸਾਣੀਆਂ ਵਿੱਚ ਬਣੇ ਆਮ ਆਦਮੀ ਕਲੀਨਿਕ ਨੂੰ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਵੱਲੋਂ ਅੱਜ ਅਜ਼ਾਦੀ ਦੇ ਪਾਵਨ ਦਿਹਾੜੇ ਮੌਕੇ ਲੋਕ ਅਰਪਣ ਕੀਤਾ ਗਿਆ।

ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਸ੍ਰੀ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਜ਼ਾਦੀ ਦਿਹਾੜੇ ਮੌਕੇ ਪਿੰਡ ਮਸਾਣੀਆਂ ਅਤੇ ਆਸ-ਪਾਸ ਦੇ ਇਲਾਕੇ ਨੂੰ ਬਹੁਤ ਵਧੀਆ ਤੋਹਫ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਅੱਜ ਰਾਜ ਭਰ ਵਿੱਚ 75 ਅਜਿਹੇ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਸਿਹਤ ਸੁਧਾਰਾਂ ਵਿੱਚ ਕ੍ਰਾਂਤੀਕਾਰੀ ਕਦਮ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਮਾਹਿਰ ਡਾਕਟਰ ਸੇਵਾਵਾਂ ਪ੍ਰਦਾਨ ਕਰਣਗੇ ਅਤੇ ਇੰਨਾਂ ਕਲੀਨਿਕਾਂ ਵਿਚ ਓਪੀਡੀ ਸੇਵਾਵਾਂ, ਟੀਕਾਕਰਨ ਸੇਵਾਵਾਂ, ਜੱਚਾ ਬੱਚਾ ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ, ਮੁਫਤ ਲੈਬ ਟੈਸਟ ਆਦਿ ਦੀ ਸਹੁਲਤ ਉਪਲੱਬਧ ਹੋਵੇਗੀ। ਇਸ ਤੋਂ ਇਲਾਵਾ ਇਥੇ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਵੀ ਮੁਫਤ ਦਿੱਤੀਆਂ ਜਾਣਗੀਆਂ। ਉਨਾਂ ਨੇ ਕਿਹਾ ਕਿ ਇਹ ਕਲੀਨਿਕ ਆਮ ਲੋਕਾਂ ਲਈ ਵੱਡੀ ਰਾਹਤ ਸਾਬਤ ਹੋਣਗੇ ਅਤੇ ਹੁਣ ਉਨਾਂ ਨੂੰ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਉਨਾਂ ਦੇ ਪਿੰਡ ਵਿਚ ਹੀ ਮਿਲਣਗੀਆਂ।

 

ਇਸ ਮੌਕੇ ਐੱਸ.ਐੱਮ.ਓ. ਭੁੱਲਰ ਡਾ. ਵਿਕਰਮਜੀਤ ਸਿੰਘ ਨੇ ਕਿਹਾ ਕਿ ਸਿਵਲ ਸਰਜਨ ਡਾ. ਹਰਭਜਨ ਰਾਮ ਮਾਂਡੀ ਅਤੇ ਆਮ ਆਦਮੀ ਕਲੀਨਿਕਾਂ ਦੇ ਜ਼ਿਲ੍ਹਾ ਨੋਡਲ ਅਫ਼ਸਰ ਡਾ. ਲਖਵਿੰਦਰ ਸਿੰਘ ਅਠਵਾਲ ਦੀ ਅਗਵਾਈ ਹੇਠ ਆਮ ਆਦਮੀ ਕਲੀਨਿਕ ਦੇ ਪ੍ਰਬੰਧ ਨੂੰ ਬਾਖੂਬੀ ਚਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕਲੀਨਿਕ ਦਾ ਮਸਾਣੀਆਂ ਪਿੰਡ ਸਮੇਤ ਆਸ-ਪਾਸ ਦੇ ਦਰਜਨ ਤੋਂ ਵੱਧ ਪਿੰਡਾਂ ਨੂੰ ਲਾਭ ਮਿਲੇਗਾ।

 

ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਮ.ਓ. ਭੁੱਲਰ ਡਾ. ਵਿਕਰਮਜੀਤ ਸਿੰਘ, ਡਾ. ਜਗਦੀਪ ਸਿੰਘ, ਕੰਵਲਜੀਤ ਕੌਰ ਫਾਰਮਾਸਿਸਟ, ਗੋਪਿੰਦਰ ਸਿੰਘ ਪੱਡਾ, ਜਸਵੰਤ ਸਿੰਘ, ਪ੍ਰਤਾਪ ਸਿੰਘ, ਵਰਿੰਦਰਜੀਤ ਸਿੰਘ, ਸੁਖਦਿਆਲ ਸਿੰਘ ਬੀ.ਈ.ਈ, ਸੀ.ਐੱਚ.ਓ. ਮਨਦੀਪ ਕੌਰ, ਏ.ਐੱਨ.ਐੱਮ. ਇੰਦਰਜੀਤ ਕੌਰ ਸਮੇਤ ਹੋਰ ਪੈਰਾ ਮੈਡੀਕਲ ਸਟਾਫ਼, ਆਪ ਆਗੂ ਸੁਮਿਤ ਤ੍ਰੇਹਨ, ਸਰਪੰਚ ਪਿੰਡ ਮਸਾਣੀਆਂ ਗੁਰਵਿੰਦਰ ਸਿੰਘ ਕਾਹਲੋਂ, ਚਤਰਥ ਮਸੀਹ, ਸੁਰਜੀਤ ਸਿੰਘ ਮੱਲੀ, ਸੰਦੀਪ ਮੱਲੀ, ਮਲਕੀਤ ਸਿੰਘ ਬਾਠ, ਗਗਨਦੀਪ ਸਿੰਘ ਬਟਾਲਾ, ਨਿੱਕੂ ਹੰਸਪਾਲ, ਦਲਜੀਤ ਸਿੰਘ ਤੇ ਹੋਰ ਵੀ ਮੋਹਤਬਰ ਹਾਜ਼ਰ ਸਨ।

Related posts

बिजली के ट्रांसफार्मर चोरी होने की घटनाओं से उपायुक्त को किसानों ने कराया अवगत

JL News

South Africa Bettr Get Ready For New Mobile Banking Service

Web1Tech

ਭਗਵੰਤ ਮਾਨ ਸਰਕਾਰ ਸਫਾਈ ਕਰਮਚਾਰੀ ਦੇ ਅੰਦੋਲਨ ਨੂੰ ਕੁਚਲਣ ਦੀ ਕੋਸ਼ਿਸ਼ ਨਾ ਕਰੇ – ਆਗੂ

JL News
Download Application