बिना केटेगरी

ਟਰੱਕ ਦੀ ਲਪੇਟ ‘ਚ ਆਉਣ ਨਾਲ ਤਿੰਨ ਸਕੂਲੀ ਵਿਦਿਆਰਥੀਆਂ ਦੀ ਮੌਤ-

ਇਕ ਦੀ ਹਾਲਤ ਗੰਭੀਰ

 

ਜੇਐਲ ਨਿਊਜ਼ / JL NEWS

ਦਸੂਹਾ (ਪੰਜਾਬ)  /  22-08-2022

ਦਸੂਹਾ ਦੇ ਮਿਆਣੀ ਰੋਡ ‘ਤੇ ਵਾਪਰੇ ਭਿਆਨਕ ਸੜਕ ਹਾਦਸੇ ‘ਚ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ, ਜਦਕਿ ਇਕ ਗੰਭੀਰ ਜ਼ਖ਼ਮੀ ਹੋ ਗਿਆ ਹੈ। ਇਹ ਹਾਦਸਾ ਉਦੋ ਵਾਪਰਿਆ ਜਦੋਂ ਚਾਰੇ ਵਿਦਿਆਰਥੀ ਆਪਣੇ ਮੋਟਰਸਾਈਕਲ ’ਤੇ ਸਕੂਲ ਜਾ ਰਹੇ ਸਨ। ਇਸ ਦੌਰਾਨ ਇੱਕ ਟਰੱਕ ਡਰਾਈਵਰ ਨੇ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਪੁਲਿਸ ਨੇ ਟਰੱਕ ਡਰਾਈਵਰ ਨੂੰ ਕਾਬੂ ਕਰ ਲਿਆ ਹੈ ਅਤੇ ਉਹ ਨਸ਼ੇ ਦੀ ਹਾਲਤ ਵਿੱਚ ਸੀ। ਮ੍ਰਿਤਕਾਂ ਦੀ ਪਛਾਣ ਸੁਭਾਸ਼ ਪੁੱਤਰ ਰਣਜੀਤ ਦਾਸ,

ਨਵਦੀਪ ਸਿੰਘ ਪੁੱਤਰ ਹਰਦੀਪ ਸਿੰਘ

ਅਤੇ ਪ੍ਰਭਦੀਪ ਸਿੰਘ ਪੁੱਤਰ ਹਰਦੀਪ ਸਿੰਘ ਵਜੋਂ ਹੋਈ ਹੈ। ਜਦਕਿ ਰੋਹਿਤ ਪੁੱਤਰ ਮਨੋਜ ਕੁਮਾਰ ਗੰਭੀਰ ਜ਼ਖਮੀ ਹੈ।

ਜਾਣਕਾਰੀ ਅਨੁਸਾਰ ਟਰੱਕ ਚਾਲਕ ਨੇ ਪਹਿਲਾਂ ਸਕੂਟੀ ਨੂੰ ਟੱਕਰ ਮਾਰੀ ਪਰ ਸਕੂਟੀ ਸਵਾਰ ਵਾਲ-ਵਾਲ ਬਚ ਗਏ। ਇਸ ਦੌਰਾਨ ਟਰੱਕ ਚਾਲਕ ਨੇ ਉਕਤ ਮੋਟਰਸਾਈਕਲ ਨੌਜਵਾਨਾਂ ਨੂੰ ਆਪਣੀ ਲਪੇਟ ‘ਚ ਲੈ ਲਿਆ। ਜਿਸ ਕਾਰਨ ਸੁਭਾਸ਼ ਅਤੇ ਨਵਦੀਪ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪ੍ਰਭਦੀਪ ਅਤੇ ਰੋਹਿਤ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਪਹਿਲਾਂ ਦਸੂਹਾ ਦੇ ਸਿਵਲ ਹਸਪਤਾਲ ਅਤੇ ਬਾਅਦ ‘ਚ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਜਲੰਧਰ ਰੈਫਰ ਕਰ ਦਿੱਤਾ ਗਿਆ। ਹਾਦਸੇ ਵਿੱਚ ਜ਼ਖ਼ਮੀ ਹੋਏ ਪ੍ਰਭਦੀਪ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਣ ‘ਤੇ ਥਾਣਾ ਦਸੂਹਾ ਦੀ ਪੁਲਿਸ ਮੌਕੇ ‘ਤੇ ਪਹੁੰਚ ਕੇ ਟਰੱਕ ਚਾਲਕ ਨੂੰ ਮੌਕੇ ਤੋਂ ਕਾਬੂ ਕਰ ਲਿਆ, ਜੋ ਨਸ਼ੇ ਦੀ ਹਾਲਤ ਵਿੱਚ ਸੀ। ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

Related posts

आम आदमी पार्टी ने दिया फर्जी बंगालियों डॉक्टरों के खिलाफ कार्यवाही के लिए राज्यपाल ने नाम ज्ञापन.

JL News

24 घंटे में कोरोना के मिले 4,282 केस –

JL News

Indian Exports May Not Gain Much From Rise in Global Trade

Web1Tech
Download Application